21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਿਆਲਪੁਰਾ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਕਰਾਟੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀ ਰਨਵੀਰ ਸਿੰਘ ਨੇ 26 ਕਿੱਲੋ ਭਾਰ ਵਰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਜਦਕਿ ਉਸ ਦੀ ਚੋਣ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ਲਈ ਵੀ ਹੋਈ ਹੈ।

ਅਜੀਤ ਡੈਸਕ 22-11-2026
ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਿਆਲਪੁਰਾ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਕਰਾਟੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀ ਰਨਵੀਰ ਸਿੰਘ ਨੇ 26 ਕਿੱਲੋ ਭਾਰ ਵਰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਜਦਕਿ ਉਸ ਦੀ ਚੋਣ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ਲਈ ਵੀ ਹੋਈ ਹੈ। ਇਸੇ ਤਰ੍ਹਾਂ ਰਵਨੀਤ ਕੌਰ ਤੇ ਅਵਨੀਤ ਕੌਰ ਨੇ 34 ਕਿੱਲੋ ਭਾਰ ਵਰਗ ’ਚ ਚਾਂਦੀ, ਸਮਰਿਧੀ ਨੇ 30 ਕਿੱਲੋ ਭਾਰ ਵਰਗ ’ਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਸਕੂਲ ਦੇ ਚੇਅਰਮੈਨ ਭਾਰਤ ਭੂਸ਼ਣ ਗੁਪਤਾ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਉਮੇਸ਼ ਗਰਗ (ਸੀ.ਬੀ.ਐਸ.ਈ.) ਅਤੇ ਸਤੀਸ਼ ਕੁਮਾਰ (ਪੀ.ਐਸ.ਈ.ਬੀ.) ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾ ਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਦੌਰਾਨ ਕਰਾਟੇ ਕੋਚ ਆਕਾਸ਼ਦੀਪ ਸਿੰਘ ਦੀ ਮਿਹਨਤ ਅਤੇ ਯੋਗ ਮਾਰਗ ਦਰਸ਼ਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਲੋਕ ਹਿਤਾਂ ਤੇ ਲੋਕਤੰਤਰ ਦੀ ਬਹਾਲੀ ਲਈ ਸੀ.ਪੀ.ਆਈ. 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਕਰੇਗੀ-ਅਰਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।