21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਕਾਲੀ ਆਗੂਆਂ ਵਲੋਂ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਮਾਨਸਾ ਦੇ ਸੀਨੀਅਰ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ’ਚ ਸਭ ਤੋਂ ਛੋਟੀ ਉਮਰ ਦੇ ਮੈਂਬਰ ਭਾਈ ਝੱਬਰ ਨੂੰ ਇਹ ਅਹੁਦਾ ਮਿਲਣਾ ਮਾਨਸਾ ਦਾ ਨਹੀਂ ਸਗੋਂ ਇੱਧਰਲੇ ਜ਼ਿਲਿਆਂ ਦਾ ਮਾਣ ਹੈ।

ਮਾਨਸਾ ਵਿਖੇ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ। ਅਜੀਤ ਤਸਵੀਰ 22-11-2026
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਮਾਨਸਾ ਦੇ ਸੀਨੀਅਰ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ’ਚ ਸਭ ਤੋਂ ਛੋਟੀ ਉਮਰ ਦੇ ਮੈਂਬਰ ਭਾਈ ਝੱਬਰ ਨੂੰ ਇਹ ਅਹੁਦਾ ਮਿਲਣਾ ਮਾਨਸਾ ਦਾ ਨਹੀਂ ਸਗੋਂ ਇੱਧਰਲੇ ਜ਼ਿਲਿਆਂ ਦਾ ਮਾਣ ਹੈ। ਉਨ੍ਹਾਂ ਆਖਿਆ ਕਿ ਗਤੀਸ਼ੀਲ ਨੌਜਵਾਨ ਝੱਬਰ ਅਹੁਦੇ ਦੀ ਮਰਿਆਦਾ ਕਾਇਮ ਰੱਖ ਕੇ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਨੂੰ ਹੋਰ ਸਿਖਰ ’ਤੇ ਲੈ ਕੇ ਜਾਵੇਗਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਜਨਰਲ ਇਜਲਾਸ ’ਚ ਇਹ ਚੋਣ ਸਰਬਸੰਮਤੀ ਨਾਲ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੈਂਬਰ ਜਨਰਲ ਕੌਂਸਲ ਆਤਮਜੀਤ ਸਿੰਘ ਕਾਲਾ, ਕੌਮੀ ਬੁਲਾਰੇ ਐਡਵੋਕੇਟ ਕੇ . ਐਸ. ਮਠਾੜੂ, ਕੌਂਸਲਰ ਹਰਬੰਸ ਸਿੰਘ ਪੰਮੀ ਸਰਕਲ ਪ੍ਰਧਾਨ, ਨਿਰਜੋਤ ਸਿੰਘ ਸਿੱਧੂ ਸਰਕਲ ਪ੍ਰਧਾਨ, ਯੂਥ ਆਗੂ ਜੱਸੀ ਸਿੱਧੂ, ਜੁਗਰਾਜ ਸਿੰਘ ਰਾਜ ਪੇਂਟਰ, ਗੁਰਮੇਲ ਸਿੰਘ ਬਿੱਲੂ, ਭੋਲਾ ਸਿੰਘ ਲੀਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ 26 ਨਵੰਬਰ ਦੇ ਪ੍ਰੋਗਰਾਮਾਂ ਵਿਚ ਭਾਰੀ ਸ਼ਮੂਲੀਅਤ ਦਾ ਫੈਸਲਾ-ਮਨਜੀਤ ਧਨੇਰ ਅਗਲੀ ਖ਼ਬਰ ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਰੀਨ ਹਾਊਸ ਨੇ ਜਿੱਤੀ ਓਵਰਆਲ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।