ਮਾਨਸਾ, 22 ਨਵੰਬਰ (ਸੱਭਿ.ਪ੍ਰਤੀ.)– ਸ੍ਰੀ ਸ਼ਾਮ ਸੇਵਾ ਮੰਡਲ ਐਂਡ ਟਰੱਸਟ ਵਲੋਂ ਸਥਾਨਕ ਗਊਸ਼ਾਲਾ ਭਵਨ ਅਤੇ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਸ੍ਰੀ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਜਪਾ ਦੇ ਸੀਨੀਅਰ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਅਤੇ ਵੰਦਨਾ ਗਰਗ ਨੇ ਸ਼ਿਰਕਤ ਖਾਟੂ ਸ਼ਿਆਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਲੋਕਾਈ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਸਾਂਝ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਦੇ ਹਨ।