ਮਾਨਸਾ , 22 ਨਵੰਬਰ ( ਸੱਭਿ . ਪ੍ਰਤੀ .)- ਸਵੀਪ ਮੁਹਿੰਮ ਤਹਿਤ ਕਰਵਾਏ ਜੋਨ ਪੱਧਰੀ ਲੇਖ ਅਤੇ ਪ੍ਰਸ਼ਨੋਤਰੀ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਮੁਕਾਬਲੇ ਕਰਵਾਏ ਗਏ । ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਿਦਿਆਰਥਣ ਪਰਮਿੰਦਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਵਾਂ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਉਸ ਦੀ ਵਿਸ਼ੇਸ਼ ਤੌਰ ’ ਤੇ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਸਰਬਜੀਤ ਕੌਰ , ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ । ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਬੁਢਲਾਡਾ , 22 ਨਵੰਬਰ ( ਸੁਨੀਲ ਮਨਚੰਦਾ )- ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸ਼ਾਮ ਸਮੇਂ ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ । ਰੇਲਵੇ ਪੁਲਿਸ ਚੌਂਕੀ ਦੇ ਜਾਂਚ ਅਧਿਕਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (26) ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ । ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ ਤੇ ਪ੍ਰੇਸ਼ਾਨ ਚੱਲ ਰਿਹਾ ਸੀ । ਜਾਂਚ ਅਧਿਕਾਰੀ ਅਨੁਸਾਰ ਇਹ ਘਟਨਾ ਬਰੇਟਾ - ਬੁਢਲਾਡਾ ਰੇਲਵੇ ਲਾਈਨ ’ ਤੇ ਵਾਪਰੀ , ਜਿੱਥੇ ਮਾਨਸਾ ਤੋਂ ਜਾਖਲ ਵੱਲ ਜਾ ਰਹੀ ਰੇਲਗੱਡੀ ਦੀ ਲਪੇਟ ’ ਚ ਆ ਗਿਆ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਪੋਸਟਮਾਰਟਮ ਦੀ ਕਾਰਵਾਈ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕੀਤੀ ਜਾਵੇਗੀ । ਮ੍ਰਿਤਕ ਪਿੱਛੇ ਪਤਨੀ ਅਤੇ 2 ਬੱਚੇ ਹਨ ।