ਮਾਨਸਾ ਜ਼ਿਲ੍ਹੇ ’ਚ 26760 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਮਾਨਸਾ, 22 ਨਵੰਬਰ (ਰਾਵਿੰਦਰ ਸਿੰਘ ਰਵੀ)- ਪੱਲਸ ਪੋਲਿਓ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ’ਚ 0 ਤੋਂ 5 ਸਾਲ ਤੱਕ ਦੇ 26 ਹਜ਼ਾਰ 760 ਬੱਚਿਆਂ ਨੂੰ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵਲੋਂ 64 ਹਜ਼ਾਰ 223 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ 23 ਤੇ 24 ਨਵੰਬਰ ਨੂੰ ਘਰ-ਘਰ ਬੂੰਦਾਂ ਪਿਲਾਈਆਂ ਜਾਣਗੀਆਂ।
ਮਾਨਸਾ, 22 ਨਵੰਬਰ (ਰਾਵਿੰਦਰ ਸਿੰਘ ਰਵੀ)- ਪੱਲਸ ਪੋਲਿਓ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ’ਚ 0 ਤੋਂ 5 ਸਾਲ ਤੱਕ ਦੇ 26 ਹਜ਼ਾਰ 760 ਬੱਚਿਆਂ ਨੂੰ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵਲੋਂ 64 ਹਜ਼ਾਰ 223 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ 23 ਤੇ 24 ਨਵੰਬਰ ਨੂੰ ਘਰ-ਘਰ ਬੂੰਦਾਂ ਪਿਲਾਈਆਂ ਜਾਣਗੀਆਂ। ਮੁਹਿੰਮ ਦੀ ਸ਼ੁਰੂਆਤ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਰੈਗੂਲਰ ਬੂਥ 380 ਦੇ ਨਾਲ ਹੀ 13 ਟਰਾਂਜ਼ਿਟ ਅਤੇ ਭੱਠਿਆਂ, ਫ਼ੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਲਈ 18 ਮੋਬਾਈਲ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਮੁਹਿੰਮ ਦੀ ਨਿਗਰਾਨੀ ਲਈ 72 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਡਾ. ਬਲਜੀਤ ਕੌਰ, ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਮਯੰਕਜੋਤ ਸਿੰਘ, ਵਿਜੇ ਕੁਮਾਰ, ਤ੍ਰਿਲੋਕ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।