25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ.ਟੀ.ਐੱਫ. ਵਲੋਂ 29 ਦੇ ਸੁਨਾਮ ਘਿਰਾਓ ’ਚ ਸ਼ਮੂਲੀਅਤ ਕਰਨ ਦਾ ਐਲਾਨ

ਮਾਨਸਾ, 24 ਨਵੰਬਰ (ਸ. ਰਿ.)

ਅਜੀਤ ਡੈਸਕ 25-11-2026
ਮਾਨਸਾ, 24 ਨਵੰਬਰ (ਸ.ਰਿ.)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਦਾ ਘਿਰਾਓ ਦੇ ਸੱਦੇ ਤਹਿਤ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ‘ਆਪ’ ਸਰਕਾਰ ਵਲੋਂ ਸੱਤਾ ’ਚ ਆ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹਾਲੇ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ ਅਤੇ ਇਹ ਸਿਰਫ ਐਲਾਨ ਤੱਕ ਹੀ ਸੀਮਤ ਰਹਿ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ ਸਗੋਂ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਕੋਈ ਹਾਮੀ ਨਹੀਂ ਭਰੀ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੇ ਐਲਾਨ ਦਾ ਦੋਵੇਂ ਪਾਰਟੀਆਂ ਦੇ ਆਗੂਆਂ ਵਲੋਂ ਸਵਾਗਤ ਕਿਹਾ, ਪੰਜਾਬ ’ਚ ਐੱਨ.ਡੀ.ਏ. ਸਰਕਾਰ ਬਣੇ... ਅਗਲੀ ਖ਼ਬਰ ਕਿਸਾਨ ਮੰਡੀਆਂ ’ਚ ਖੱਜਲ-ਖੁਆਰ ਹੋਣ ਲਈ ਮਜਬੂਰ - ਖੁਸ਼ੀ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।