25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਪਾਰੀਆਂ ਤੇ ਉਦਯੋਗਪਤੀਆਂ ਨਾਲ ਅੱਜ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਮੁਹਿੰਮ ਤਹਿਤ ਰਾਮਾਂ ਮੰਡੀ, ਭੁੱਚੋ ਮੰਡੀ ਤੇ ਬਠਿੰਡਾ ਵਿਖੇ ਹੋਣਗੀਆਂ ਮੀਟਿੰਗਾਂ-ਗੋਲਡੀ

ਸੰਗਤ ਮੰਡੀ, 24 ਨਵੰਬਰ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਸ਼ੁਰੂ ਕੀਤੀ ਗਈ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ਦੌਰਾਨ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਵਪਾਰਕ ਤੇ ਉਦਯੋਗਿਕ ਵਰਗ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਸੁਣਨਗੇ।

ਅਜੀਤ ਡੈਸਕ 25-11-2026
ਸੰਗਤ ਮੰਡੀ, 24 ਨਵੰਬਰ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਸ਼ੁਰੂ ਕੀਤੀ ਗਈ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ਦੌਰਾਨ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਵਪਾਰਕ ਤੇ ਉਦਯੋਗਿਕ ਵਰਗ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਸੁਣਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੁਪਹਿਰ 12 ਵਜੇ ਰਾਮਾਂ ਮੰਡੀ ਵਿਖੇ ਵਪਾਰੀਆਂ ਨਾਲ ਪਹਿਲੀ ਮੀਟਿੰਗ ਕਰਨਗੇ। ਇਸ ਉਪਰੰਤ ਦੁਪਹਿਰ 2 ਵਜੇ ਭੁੱਚੋ ਮੰਡੀ ਵਿਖੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਦਕਿ ਸ਼ਾਮ 5.30 ਵਜੇ ਬਠਿੰਡਾ ਦੇ ਛਾਬੜਾ ਪੈਲੇਸ ਵਿਖੇ ਜ਼ਿਲ੍ਹੇ ਦੇ ਵਪਾਰਕ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਹੋਵੇਗੀ।
ਪਿਛਲੀ ਖ਼ਬਰ 6 ਸਾਲਾਂ ਬਾਅਦ ਨਹੁੰ ਮਾਸ ਦਾ ਰਿਸ਼ਤਾ ਦੁਬਾਰਾ ਜੁੜਿਆ , ਅਕਾਲੀ ਭਾਜਪਾ ਗੱਠਜੋੜ ਹੋਣ ’ ਤੇ ਵਿਰਕ ਕਲਾਂ ਦੇ ਅਕਾਲੀਆਂ ’ ਚ ਖ... ਅਗਲੀ ਖ਼ਬਰ ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।