27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਤੇ ਭਾਜਪਾ ਆਗੂਆਂ ਨੇ ਗੱਠਜੋੜ ਦੀ ਲੱਡੂ ਵੰਡ ਕੇ ਖੁਸ਼ੀ ਮਨਾਈ

ਬਰੇਟਾ, 26 ਨਵੰਬਰ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਤਹਿਤ ਹੋਏ ਸਮਝੌਤੇ ਦੀ ਖੁਸ਼ੀ ’ਚ ਇੱਥੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਕਰਾਰੀ ਹਾਰ ਹੋਵੇਗੀ।

ਅਜੀਤ ਡੈਸਕ 27-11-2026
ਬਰੇਟਾ, 26 ਨਵੰਬਰ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਆ ਰਹੀਆਂ ਵਿਧਾਨ ਸਭਾ ਚੋਣਾਂ ਤਹਿਤ ਹੋਏ ਸਮਝੌਤੇ ਦੀ ਖੁਸ਼ੀ ’ਚ ਇੱਥੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਕਰਾਰੀ ਹਾਰ ਹੋਵੇਗੀ। ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਬਰੇਟਾ ਨੇ ਕਿਹਾ ਕਿ ਲੋਕਾਂ ਦੀ ਮੰਗ ਆਨੁਸਾਰ ਹੀ ਪਾਰਟੀਆਂ ਦਾ ਗੱਠਜੋੜ ਹੋਇਆ ਹੈ। ਇਸ ਮੌਕੇ ਅਕਾਲੀ ਦਲ ਦੇ ਜਤਿੰਦਰ ਸਿੰਘ ਸੋਢੀ, ਬਲਦੇਵ ਸਿੰਘ ਸਿਰਸੀਵਾਲਾ, ਗੁਰਚਰਨ ਸਿੰਘ ਦਿਆਲਪੁਰਾ, ਗੁਰਜੀਤ ਸਿੰਘ ਬਹਾਦਰਪੁਰ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਜਸਵੀਰ ਸਿੰਘ ਜੱਸੂ ਕੁੱਲਰੀਆਂ, ਕੇਸਰ ਸਿੰਘ ਬਰੇਟਾ, ਸਿਕੰਦਰ ਸਿੰਘ ਬਰੇਟਾ, ਜਗਜੀਤ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਭਾਜਪਾ ਦੇ ਮੰਡਲ ਪ੍ਰਧਾਨ ਰਾਜ ਕੁਮਾਰ ਬਾਂਸਲ, ਸੂਰਜ ਪ੍ਰਕਾਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ. ਵਰਕਰਾਂ ਨੂੰ 1 ਦੇ ਜੇਲ੍ਹ ਭਰੋ ਅੰਦੋਲਨ ’ਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ – ਮਨਪ੍ਰੀਤ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।