ਬਰੇਟਾ, 26 ਨਵੰਬਰ (ਵਿ.ਪ੍ਰਤੀ.)- ਪੂਰੇ ਦੇਸ਼ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਵਲੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਕੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਹੈ ਅਤੇ ਈ. ਵੀ. ਐਮ. ਮਸ਼ੀਨਾਂ ਨਾਲ ਸਾਰੇ ਸੂਬਿਆਂ ’ਚ ਭਾਜਪਾ ਆਪਣੀ ਸਰਕਾਰ ਬਣਾ ਕੇ ਦੇਸ਼ ਨੂੰ ਵੇਚਣ ’ਤੇ ਤੁਲੀ ਹੋਈ ਹੈ, ਜੋ ਵੀ ਇਸ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸ ਨੂੰ ਦਿਮਾਗ਼ੀ ਨਕਸਲੀ ਕਹਿ ਕੇ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ। ਇਹ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਸ਼ੰਭੂ ਮੰਡੇਰ ਨੇ ਭਾਜਪਾ ਸਰਕਾਰ ਤੋਂ ਸੰਵਿਧਾਨ ਬਚਾਓ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਖ਼ਿਲਾਫ਼ ਕਾਰਵਾਈ ਕਰਵਾਉਣ ਲਈ 1 ਦਸੰਬਰ ਨੂੰ ਸੀ. ਪੀ. ਆਈ. ਵਰਕਰਾਂ ਨੂੰ ਜੇਲ੍ਹ ਭਰੋ ਅੰਦੋਲਨ ’ਚ ਰੇਲਵੇ ਮਾਲ ਗੋਦਾਮ ਮਾਨਸਾ ਵਿਖੇ ਸ਼ਾਮਿਲ ਹੋਣ ਦੀ ਅਪੀਲ ਕੀਤੀ।