27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਾਵਰਕਾਮ ਐਂਡ ਟ੍ਰਾਂਸਕੋ ਮੁਲਾਜ਼ਮ ਜਥੇਬੰਦੀ ਸਬ-ਡਵੀਜ਼ਨ ਸੰਗਤ ਦੇ ਪ੍ਰਧਾਨ ਹਰਦੀਪ ਸਿੰਘ ਲੱਡੂ ਨੂੰ ਸਦਮਾ, ਪਿਤਾ ਗਮਦੂਰ ਸਿੰਘ ਦਾ ਦਿਹਾਂਤ

ਸੰਗਤ ਮੰਡੀ, 27 ਨਵੰਬਰ (ਸੁਖਤੇਜ ਧਾਲੀਵਾਲ) - ਮੁਲਾਜ਼ਮ ਜਥੇਬੰਦੀ ਸਬ ਡਵੀਜ਼ਨ ਸੰਗਤ ਦੇ ਪ੍ਰਧਾਨ ਹਰਦੀਪ ਸਿੰਘ ਲੱਡੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗਮਦੂਰ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਗਮਦੂਰ ਸਿੰਘ ਸਿੱਧੂ 28-11-2026
ਸੰਗਤ ਮੰਡੀ, 27 ਨਵੰਬਰ (ਸੁਖਤੇਜ ਧਾਲੀਵਾਲ) - ਮੁਲਾਜ਼ਮ ਜਥੇਬੰਦੀ ਸਬ ਡਵੀਜ਼ਨ ਸੰਗਤ ਦੇ ਪ੍ਰਧਾਨ ਹਰਦੀਪ ਸਿੰਘ ਲੱਡੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗਮਦੂਰ ਸਿੰਘ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦ ੀ ਘੜੀ ਵਿਚ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ, ਵਿਧਾਇਕ ਰੁਪਿੰਦਰ ਕੌਰ ਰੂਬੀ, ਵਿਧਾਇਕ ਅਮਿਤ ਰਤਨ ਕੋਟਫੱਤਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਕਾਂਗਰਸੀ ਆਗੂ ਡਾ. ਜੀਵਨਜੋਤ ਕੌਰ ਭੱਟੀ, ਗੁਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ, ਅਗਰਵਾਲ ਸਮਾਜ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਸਰਪੰਚ ਅਮਰੀਕ ਸਿੰਘ ਅਤੇ ਆਪ ਆਗੂ ਬਹਾਦਰ ਸਿੰਘ ਸਿੱਧੂ, ਐਸ.ਡੀ.ਓ. ਸੰਗਤ ਵਿਜੇ ਕੁਮਾਰ, ਸਹਾਇਕ ਇੰਜੀਨੀਅਰ ਗੁਰਸੇਵਕ ਸਿੰਘ, ਇਕਬਾਲ ਸਿੰਘ, ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਬਾਜਕ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਮੀਤ ਪ੍ਰਧਾਨ ਚਮਕੌਰ ਸਿੰਘ, ਮਨਦੀਪ ਸਿੰਘ, ਸਕੱਤਰ ਬਲਵਿੰਦਰ ਸਿੰਘ, ਸੂਬਾ ਸਕੱਤਰ ਰਜੇਸ਼ ਕੁਮਾਰ, ਜਸਵੀਰ ਸਿੰਘ, ਮਲਕੀਤ ਸਿੰਘ, ਪਿੰਡ ਕੋਟਗੁਰੂ ਦੇ ਸਰਪੰਚ ਕੁਲਵਿੰਦਰ ਸਿੰਘ, ਮੁਹਾਰਾਂ ਦੇ ਸਰਪੰਚ ਜਗਤਾਰ ਸਿੰਘ, ਨੰਬਰਦਾਰ ਭੁੱਲਰ ਸਿੰਘ, ਵੈਦ ਜਗਦੇਵ ਸਿੰਘ ਧਾਲੀਵਾਲ, ਸਮੇਤ ਹੋਰਨਾਂ ਨੇ ਹਰਦੀਪ ਸਿੰਘ ਲੱਡੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ ਅਗਲੀ ਖ਼ਬਰ ਸ੍ਰੀਮਤੀ ‘ਪ੍ਰਵੀਨ’ ਨੇ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।