27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ

ਮਾਨਸਾ, 27 ਨਵੰਬਰ (ਵਿ. ਪ੍ਰਤੀ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਵਿ.ਪ੍ਰਤੀ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਖ਼ਜ਼ਾਨਚੀ ਜਸਪ੍ਰੀਤ ਸਿੰਘ, ਉਪ ਪ੍ਰਧਾਨ ਦਾਵਿੰਦਰ ਸਿੰਘ ਅਤੇ ਸਰਪ੍ਰਸਤ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 22 ਨਵੰਬਰ ਦੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਉਪੰਰਤ ਯੂਨੀਅਨ ਦੀ ਮੁੱਖ ਮੰਤਰੀ ਦੇ ਪੀ.ਏ., ਮੁੱਖ ਸਕੱਤਰ ਅਤੇ ਹੋਰ ਸਰਕਾਰੀ ਨੁਮਾਇੰਦਿਆਂ ਨਾਲ 26 ਨਵੰਬਰ ਨੂੰ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਮੀਟਿੰਗ ਸਮੇਂ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਫੈਲਿਆ ਹੋਇਆ ਹੈ। ਮੁਲਾਜ਼ਮਾਂ ਨੇ ਸੇਵਾ ਕੇਂਦਰ ਦਾ ਕੰਮ-ਕਾਜ ਵੀ ਠੱਪ ਰੱਖਿਆ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ 4 ਦਸੰਬਰ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਮੀਟਿੰਗ ਯਕੀਨੀ ਨਹੀਂ ਬਣਾਈ ਗਈ ਤਾਂ 4 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਪਾਵਰਕਾਮ ਐਂਡ ਟ੍ਰਾਂਸਕੋ ਮੁਲਾਜ਼ਮ ਜਥੇਬੰਦੀ ਸਬ-ਡਵੀਜ਼ਨ ਸੰਗਤ ਦੇ ਪ੍ਰਧਾਨ ਹਰਦੀਪ ਸਿੰਘ ਲੱਡੂ ਨੂੰ ਸਦਮਾ, ਪਿਤਾ ਗਮਦੂਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।