29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਖੰਡਰ ਇਮਾਰਤ ਢਾਹੀ

ਮਾਨਸਾ, 28 ਨਵੰਬਰ (ਰਾਵਿੰਦਰ ਸਿੰਘ ਰਵੀ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਠਿਕਾਣਿਆਂ ਵਿਰੁੱਧ ਸਖ਼ਤ ਕਾਰਵਾਈ ਵਿੱਢੀ ਗਈ ਹੈ। ਇਸੇ ਲੜੀ ਤਹਿਤ ਜ਼ਿਲੇ੍ਹ ਦੇ ਪਿੰਡ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਪੁਰਾਣੀ ਅਤੇ ਖੰਡਰ ਹੋ ਚੁੱਕੀ ਪੰਚਾਇਤੀ ਇਮਾਰਤ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜੇ.

ਪਿੰਡ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਖੰਡਰ ਇਮਾਰਤ ਨੂੰ ਢਾਹੁੰਦੀ ਹੋਈ ਜੇ.ਸੀ.ਬੀ.। ਅਜੀਤ ਤਸਵੀਰ 29-11-2026

ਮਾਨਸਾ, 28 ਨਵੰਬਰ (ਰਾਵਿੰਦਰ ਸਿੰਘ ਰਵੀ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਠਿਕਾਣਿਆਂ ਵਿਰੁੱਧ ਸਖ਼ਤ ਕਾਰਵਾਈ ਵਿੱਢੀ ਗਈ ਹੈ। ਇਸੇ ਲੜੀ ਤਹਿਤ ਜ਼ਿਲੇ੍ਹ ਦੇ ਪਿੰਡ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਪੁਰਾਣੀ ਅਤੇ ਖੰਡਰ ਹੋ ਚੁੱਕੀ ਪੰਚਾਇਤੀ ਇਮਾਰਤ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜੇ.ਸੀ.ਬੀ. ਦੀ ਮਦਦ ਨਾਲ ਨਿਯਮਾਂ ਅਨੁਸਾਰ ਢਾਹ ਦਿੱਤਾ ਗਿਆ। ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਰੱਗ ਹੋਟ ਸਪੋਟ ਥਾਵਾਂ ਦੀ ਕਾਇਆ ਕਲਪ ਕਰਨ ਦੇ ਉਦੇਸ਼ ਨਾਲ 60 ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲਾਂ ਜ਼ਿਲ੍ਹੇ ਦੀਆਂ ਅਜਿਹੀਆਂ ਥਾਵਾਂ ਦੀ ਪਛਾਣ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਵਿਸ਼ੇਸ਼ ਸਰਵੇਖਣ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਵਿਭਾਗੀ ਅਧਿਕਾਰੀਆਂ ਦੇ ਧਿਆਨ ’ਚ ਆਇਆ ਕਿ ਕਈ ਪਿੰਡਾਂ ਵਿੱਚ ਅਜਿਹੀਆਂ ਖੰਡਰ ਤੇ ਅਣਵਰਤੀਆਂ ਇਮਾਰਤਾਂ ਜਾਂ ਸੰਘਣੀਆਂ ਝਾੜੀਆਂ ਵਾਲੀਆਂ ਥਾਵਾਂ ਮੌਜੂਦ ਹਨ, ਜਿੱਥੇ ਮਾੜੇ ਅਨਸਰ ਨਸ਼ਿਆਂ ਦਾ ਸੇਵਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗ਼ੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਸਥਾਈ ਤੌਰ ’ਤੇ ਠੱਲ੍ਹ ਪਾਉਣ ਲਈ ਇਨ੍ਹਾਂ ਥਾਵਾਂ ਨੂੰ ਤੁਰੰਤ ਸਾਫ਼ ਕਰਵਾਉਣਾ ਅਤੇ ਢੁਕਵੀਂ ਕਾਰਵਾਈ ਕਰਨਾ ਜ਼ਰੂਰੀ ਸੀ। ਏ.ਡੀ.ਸੀ. ਨੇ ਸਪਸ਼ਟ ਕੀਤਾ ਕਿ ਪਛਾਣ ਕੀਤੀਆਂ ਗਈਆਂ ਸਾਰੀਆਂ ਥਾਵਾਂ ਸਬੰਧੀ ਸਬੰਧਿਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਆਪਸੀ ਤਾਲਮੇਲ ਕਰ ਕੇ ਅਜਿਹੀਆਂ ਖੰਡਰ ਇਮਾਰਤਾਂ ਨੂੰ ਢਾਹੁਣ ਜਾਂ ਲੋੜ ਅਨੁਸਾਰ ਨਵੀਨੀਕਰਨ ਕੀਤੇ ਜਾਣ ਅਤੇ ਝਾੜੀਆਂ ਦੀ ਸਫ਼ਾਈ ਕਰਨ ਦੀ ਕਾਰਵਾਈ ਨਿਰੰਤਰ ਜਾਰੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸੁਰੱਖਿਅਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਅਗਲੀ ਖ਼ਬਰ ਅੰਗਹੀਣਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ - ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।