29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਪਿਛਲੇ ਡੇਢ ਹਫ਼ਤੇ ਤੋਂ ਘਰੇਲੂ ਸਪਲਾਈ ਦੇ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਕਿਯੂ (ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਜੋ ਝੂਠ ਸਾਬਤ ਹੋਇਆ ਹੈ।

ਅਜੀਤ ਡੈਸਕ 29-11-2026
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਪਿਛਲੇ ਡੇਢ ਹਫ਼ਤੇ ਤੋਂ ਘਰੇਲੂ ਸਪਲਾਈ ਦੇ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਕਿਯੂ (ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਜੋ ਝੂਠ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਖੇਤਾਂ ਨੂੰ ਸਪਲਾਈ ਨਾ ਮਿਲਣ ਕਾਰਨ ਲੋਕ ਸੀਜ਼ਨ ਮੌਕੇ ਖੱਜਲ-ਖੁਆਰ ਹੋਏ ਸਨ ਉੱਥੇ ਹੁਣ ਘਰੇਲੂ ਖਪਤਕਾਰ ਲੰਬੇ ਲੰਬੇ ਕੱਟਾਂ ਤੋਂ ਅੱਕੇ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਰੈਲੀਆਂ ਕਰਨ ’ਚ ਲੱਗੀ ਹੋਈ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸੁਖਚੈਨ ਸਿੰਘ, ਹਰਦੇਵ ਸਿੰਘ, ਨਾਇਬ ਸਿੰਘ ਆਦਿ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ’ਚ ਸ਼ਾਮਿਲ ਹੋਏ। ਇਸ ਮੌਕੇ ਵਰਿਆਮ ਸਿੰਘ, ਪਰਗਟ ਸਿੰਘ, ਗੁਰਸੇਵਕ ਸਿੰਘ, ਜਗਸੀਰ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਜਗਰਾਜ ਸਿੰਘ, ਦਲੀਪ ਸਿੰਘ, ਸਿਕੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਰੀਕਾ ਨਾਲ ਵਪਾਰਕ ਸਮਝੌਤਾ ਕਿਸਾਨੀ ਤੇ ਸਹਾਇਕ ਧੰਦਿਆਂ ਲਈ ਘਾਤਕ-ਗੁਰਜੰਟ ਸਿੰਘ ਮਾਨਸਾ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਖੰਡਰ ਇਮਾਰਤ ਢਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।