28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ-ਲਖਵਿੰਦਰ ਸਿੰਘ ਮੂਸਾ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ ਹੈ। ਇਹ ਗੱਠਜੋੜ ਸਿਧਾਂਤਾਂ ’ਤੇ ਹੀ ਹੋਵੇਗਾ।

‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦੇ ਹੋਏ ਲਖਵਿੰਦਰ ਸਿੰਘ ਮੂਸਾ। ਅਜੀਤ ਤਸਵੀਰ 29-11-2026
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ ਹੈ। ਇਹ ਗੱਠਜੋੜ ਸਿਧਾਂਤਾਂ ’ਤੇ ਹੀ ਹੋਵੇਗਾ। ਇਹ ਪ੍ਰਗਟਾਵਾ ਦਲ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੂਸਾ ਨੇ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਪਸ਼ਟ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਨੂੰ ਮੁੱਖ ਰੱਖ ਕੇ ਹੀ ਗੱਠਜੋੜ ਹੋਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਨ ਦੀ ਇਸ ਕਾਰਜ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਗੱਲ ਲਗਪਗ ਤੈਅ ਹੈ। ਇਸ ਤੋਂ ਇਲਾਵਾ ਹੋਰ ਦੂਸਰੀਆਂ ਪੰਥਕ ਹਿਤੈਸ਼ੀ ਪਾਰਟੀਆਂ ਨਾਲ ਵੀ ਰਾਬਤਾ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਸਿਧਾਂਤਾਂ ਤੋਂ ਥਿੜਕ ਗਿਆ ਹੈ ਅਤੇ ਹੁਣ ਭਾਜਪਾ ਨਾਲ ਸਮਝੌਤਾ ਕਰ ਕੇ ਆਪਣਾ ਸੂਬਾ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ। ਮੂਸਾ ਜੋ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਟਿਕਟ ਲਈ ਦਾਅਵੇਦਾਰੀ ਜਤਾ ਰਹੇ ਹਨ, ਨੇ ਇਹ ਵੀ ਸਪਸ਼ਟ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਟਿਕਟ ਮਿਲੇਗੀ, ਦੀ ਹਰ ਮੋੜ ’ਤੇ ਮਦਦ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਨਾਕਾਮ ਦੱਸਦਿਆਂ ਕਿਹਾ ਕਿ ਰਾਜ ’ਚ ਅਮਨ-ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਅਤੇ ਨਸ਼ਿਆਂ ਦਾ ਬੋਲਬਾਲਾ ਵੀ ਵਧ ਗਿਆ ਹੈ। ਅਕਾਲੀ ਆਗੂ ਨੇ ਪੰਜਾਬ ਦੀ ਭਲਾਈ ਲਈ ਤਤਪਰ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਬਿਹਤਰੀ ਲਈ ਸਿਧਾਂਤਾਂ ਨੂੰ ਕਾਇਮ ਰੱਖ ਕੇ ਇੱਕਮੁੱਠ ਹੋਣ।
ਪਿਛਲੀ ਖ਼ਬਰ ਹਲਕੇ ਦੇ ਵਿਕਾਸ ਅਤੇ ਤਰੱਕੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਖੁਸ਼ੀ ਰਾਮ ਅਗਲੀ ਖ਼ਬਰ ਅਮਰੀਕਾ ਨਾਲ ਵਪਾਰਕ ਸਮਝੌਤਾ ਕਿਸਾਨੀ ਤੇ ਸਹਾਇਕ ਧੰਦਿਆਂ ਲਈ ਘਾਤਕ-ਗੁਰਜੰਟ ਸਿੰਘ ਮਾਨਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।