28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸਾਲਾਨਾ ਖੇਡ ਮੇਲਾ ਤੇ ਇਨਾਮ ਵੰਡ ਸਮਾਰੋਹ ਕਰਵਾਇਆ

ਸਰਦੂਲਗੜ੍ਹ, 28 ਨਵੰਬਰ (ਜੀ. ਐਮ.

ਅਜੀਤ ਡੈਸਕ 29-11-2026
ਸਰਦੂਲਗੜ੍ਹ, 28 ਨਵੰਬਰ (ਜੀ. ਐਮ. ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਐਥਲੈਟਿਕਸ ਮੁਕਾਬਲਿਆਂ ਤਹਿਤ 100, 200 ਅਤੇ 400 ਮੀਟਰ ਦੌੜ, ਰਿਲੇਅ ਦੌੜ, ਗੋਲਾ ਸੁੱਟਣਾ, ਲੰਮੀ ਛਾਲ ਅਤੇ ਉੱਚੀ ਛਾਲ ਦੇ ਮੁਕਾਬਲੇ ਕਰਵਾਏ ਗਏ। ਛੋਟੇ ਬੱਚਿਆਂ ਲਈ ਨਿੰਬੂ ਦੌੜ, ਬੋਰੀ ਦੌੜ ਅਤੇ ਤਿੰਨ ਟੰਗੀ ਦੌੜ ਵਰਗੀਆਂ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਨਾਟਕ, ਕੋਰੀਓਗ੍ਰਾਫੀ ਅਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਅਕੈਡਮੀ ਦੇ ਸਾਬਕਾ ਵਿਦਿਆਰਥੀਆਂ ਪੰਜਾਬ ਪੁਲਿਸ ਤੋਂ ਕੰਵਲਜੀਤ ਸਿੰਘ, ਕਰਨਵੀਰ ਸਿੰਘ ਅਤੇ ਬਿੱਕਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀਆਂ ਖੇਡਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਮੁਕਾਬਲਿਆਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਉੱਭਰ ਕੇ ਸਾਹਮਣੇ ਆਉਂਦੀ ਹੈ।
ਪਿਛਲੀ ਖ਼ਬਰ ਵਿਧਾਇਕ ਵਲੋਂ ਰਾਮਪੁਰ ਮੰਡੇਰ, ਬੋਹਾ, ਗਾਮੀਵਾਲਾ ਦੇ ਸਕੂਲਾਂ ’ਚ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਹਲਕੇ ਦੇ ਵਿਕਾਸ ਅਤੇ ਤਰੱਕੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਖੁਸ਼ੀ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।