ਜ਼ੋਨ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮੇਹਰ ਸਿੰਘ ਵਾਲਿਆਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਜ਼ੀਰਾ, 23 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਵਿਖੇ ਸੰਤ ਬਾਬਾ ਗੁਰਸੇਵਕ ਸਿੰਘ ਸੀਹਣੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਜ਼ੋਨ ਪੱਧਰੀ ਅੰਡਰ 14,17,19 ਮੁੰਡਿਆਂ ਦੇ ਕਬੱਡੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੇਹਰ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਸੇਖਵਾਂ, ਸਰਕਾਰੀ ਹਾਈ ਸਕੂਲ ਲਹਿਰਾ ਰੋਈ, ਸਰਕਾਰੀ ਹਾਈ ਸਕੂਲ ਫੇਰੋਕੇ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਹਿਰਾ ਰੋਹੀ, ਸਰਕਾਰੀ ਹਾਈ ਸਕੂਲ ਚੂਚਕਵਿੰਡ, ਪੈਰਾਡਾਈਜ ਪਬਲਿਕ ਸਕੂਲ ਜੀਰਾ ਆਦਿ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਪ
ਪਿੰਡ ਮੇਹਰ ਸਿੰਘ ਵਾਲਾ ਵਿਖੇ ਹੋਏ ਕਬੱਡੀ ਮੁਕਾਬਲਿਆਂ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੈਨੇਜਮੈਂਟ। ਤਸਵੀਰ-ਪ੍ਰਤਾਪ ਸਿੰਘ ਹੀਰਾ
24-08-2026
ਜ਼ੀਰਾ, 23 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਵਿਖੇ ਸੰਤ ਬਾਬਾ ਗੁਰਸੇਵਕ ਸਿੰਘ ਸੀਹਣੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਜ਼ੋਨ ਪੱਧਰੀ ਅੰਡਰ 14,17,19 ਮੁੰਡਿਆਂ ਦੇ ਕਬੱਡੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੇਹਰ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਸੇਖਵਾਂ, ਸਰਕਾਰੀ ਹਾਈ ਸਕੂਲ ਲਹਿਰਾ ਰੋਈ, ਸਰਕਾਰੀ ਹਾਈ ਸਕੂਲ ਫੇਰੋਕੇ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਹਿਰਾ ਰੋਹੀ, ਸਰਕਾਰੀ ਹਾਈ ਸਕੂਲ ਚੂਚਕਵਿੰਡ, ਪੈਰਾਡਾਈਜ ਪਬਲਿਕ ਸਕੂਲ ਜੀਰਾ ਆਦਿ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿਚ ਅੰਡਰ-14 ’ਚ ਮੇਜਬਾਨ ਟੀਮ ਜੇਤੂ ਰਹੀ। ਇਸ ਮੌਕੇ ਜੇਤੂ ਟੀਮ ਨੂੰ ਸੰਤ ਬਾਬਾ ਗੁਰਸੇਵਕ ਸਿੰਘ ਪ੍ਰਿੰਸੀਪਲ ਗੁਰਵੰਤ ਕੌਰ ਕੋਆਰਡੀਨੇਟਰ ਪ੍ਰਗਟ ਸਿੰਘ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਪੜ੍ਹਾਈ ਦੇ ਨਾਲ ਖੇਡਾਂ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੋਆਰਡੀਨੇਟਰ ਪ੍ਰਗਟ ਸਿੰਘ ਨੇ ਦੱਸਿਆ ਕਿ ਇਹ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਸਿੱਖ ਧਰਮ ਬਾਰੇ ਵੀ ਵਿਸ਼ੇਸ਼ ਤੌਰ ’ਤੇ ਸਿੱਖਿਆ ਦਿੱਤੀ ਜਾਂਦੀ ਹੈ। ਇਸ ਮੌਕੇ ਕਮੇਟੀ ਮੈਂਬਰ ਗੁਲਜਾਰ ਸਿੰਘ, ਰਣਜੀਤ ਸਿੰਘ ਕਲਰਕ, ਡੀ.ਪੀ ਜਸਬੀਰ ਸਿੰਘ,ਜਸਵੀਰ ਸਿੰਘ, ਡੀਪੀ ਰਾਜ ਲਹਿਰਾ ਰੋਹੀ, ਮੈਡਮ ਪ੍ਰਸਿੰਨ ਸੇਖਵਾਂ, ਡੀਪੀ.ਬਲਜਿੰਦਰ ਸਿੰਘ, ਡੀਪੀ ਹਰਪ੍ਰੀਤ ਸਿੰਘ ਜੀਰਾ ਆਦਿ ਹਾਜ਼ਰ ਸਨ।