24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਰਕੀਟ ਕਮੇਟੀ ਜਲਾਲਾਬਾਦ ਦੇ ਪ੍ਰਦੀਪ ਪਿੰਟਾਂ ਚੁੱਘ ਬਣਾਏ ਚੇਅਰਮੈਨ

ਜਲਾਲਾਬਾਦ, 23 ਅਗਸਤ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਵਿਚ ਜਲਾਲਾਬਾਦ ਮਾਰਕੀਟ ਕਮੇਟੀ ਦੇ ਪ੍ਰਦੀਪ ਪਿੰਟਾਂ ਚੁੱਘ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਮਰਥਕਾਂ ਅਤੇ ਇਲਾਕਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ।

ਅਜੀਤ ਡੈਸਕ 24-08-2026
ਜਲਾਲਾਬਾਦ, 23 ਅਗਸਤ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਵਿਚ ਜਲਾਲਾਬਾਦ ਮਾਰਕੀਟ ਕਮੇਟੀ ਦੇ ਪ੍ਰਦੀਪ ਪਿੰਟਾਂ ਚੁੱਘ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਮਰਥਕਾਂ ਅਤੇ ਇਲਾਕਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਨਿਯੁਕਤੀ ’ਤੇ ਪ੍ਰਦੀਪ ਚੁੱਘ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ।ਪਿੰਟਾਂ ਚੁੱਘ ਨੇ ਕਿਹਾ ਕਿ ਮਾਰਕੀਟ ਕਮੇਟੀ ਜਲਾਲਾਬਾਦ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਮੰਡੀਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਸ਼ੈੱਡ, ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਫ਼ਸਲ ਲੈ ਕੇ ਮੰਡੀ ਵਿਚ ਪਹੁੰਚਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਦੌਰਾਨ ਬਿਹਤਰ ਮਾਹੌਲ ਮਿਲੇ, ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮੰਡੀ ਵਿਚ ਉਨ੍ਹਾਂ ਦੀ ਸਹੂਲਤ ਅਤੇ ਸਨਮਾਨ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ। ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਵੀ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ਤੇ ਪ੍ਰਦੀਪ ਪਿੰਟਾਂ ਚੁੱਘ ਨੂੰ ਵਧਾਈ ਦਿੱਤੀ ਹੈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ‘ ਯੂਥ ਵਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਹੋਈ ਨਾਲੇ ਵਿਚੋਂ ਪੁਲਿਸ ਨੇ ਕੀਤੀ ਲਾਸ਼ ਬਰਾਮਦ ਅਗਲੀ ਖ਼ਬਰ ਸੁਖਦੀਪ ਸਿੰਘ ਸਰਪੰਚ ਉਗੋਕੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।