29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 02-01-2026
ਘਨੌਲੀ, 1 ਜਨਵਰੀ (ਜਸਵੀਰ ਸਿੰਘ ਸੈਣੀ)-ਅੱਜ ਇੱਥੋਂ ਨੇੜਲੇ ਪਿੰਡ ਲੌਦੀ ਮਾਜਰਾ ਦੇ ਗੁਰਦੁਆਰਾ ਗੁਰ ਸਾਗਰ ਸਾਹਿਬ ਵਿਖੇ ਅਲਫਾ ਬਲੱਡ ਬੈਂਕ ਸੁਰਜੀਤ ਮਲਟੀ ਸਪੈਸ਼ਲਿਸਟੀ ਹਸਪਤਾਲ ਰੂਪਨਗਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਰੂਪਨਗਰ ਵਾਲਿਆਂ ਵਲੋਂ ਕੀਤਾ ਗਿਆ | ਇਸ ਕੈਂਪ ਦੌਰਾਨ ਟੀਮ ਵਲੋਂ 24 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਪ੍ਰਬੰਧਕਾਂ ਵਲੋਂ ਖ਼ੂਨਦਾਨ ਦੇਣ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਗਿਆਨੀ ਸੁਖਵਿੰਦਰ ਸਿੰਘ ਥਲੀ ਤੋਂ ਇਲਾਵਾ ਵੱਡੀ ਗਿਣਤੀ ਪ੍ਰਬੰਧਕ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਸਮੇਂ ਨੇ ਬਦਲ ਦਿੱਤਾ ਹੈ ਨੰਗਲ-ਭਾਖੜਾ ਡੈਮ ਮੁਫ਼ਤ ਰੇਲ ਦਾ ਰੂਪ ਰੰਗ <br/> ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।