29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭਾਜਪਾ ਵਲੋਂ ਸਟਾਫ਼ ਕਲੱਬ ਨੰਗਲ ਵਿਖੇ ਅੱਜ ਮਨਾਇਆ ਜਾਵੇਗਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ <br/>

ਨਾਲ ਜੋੜਨਾ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਰਾਸ਼ਟਰੀ ਕਾਰਜਾਂ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਸਾਰੇ ਵਰਕਰ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਹੋਰ ਪ੍ਰੇਰਿਤ ਹੋ ਸਕਣ | ਇਸ ਮੌਕੇ ਉਨ੍ਹਾਂ ਨਾਲ ਬਾਬੂ ਅਨਿਲ ਸ਼ਰਮਾ, ਮੁਕੇਸ਼ ਸਹੋੜ, ਵਰਿੰਦਰ ਕੁਮਾਰ ਵੀ ਮੌਜੂਦ ਸਨ | <br/> 04-01-2026
ਨੰਗਲ, 3 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਮੰਡਲ ਨੰਗਲ ਵਲੋਂ ਅੱਜ ਸਟਾਫ਼ ਕਲੱਬ ਨੰਗਲ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜੈਅੰਤੀ ਮਨਾਈ ਜਾਵੇਗੀ, ਜਿਸ ਵਾਸਤੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਭਾਜਪਾ ਦੇ ਸਰਗਰਮ ਆਗੂ ਅਤੇ ਵਰਕਰ ਜਿੱਥੇ ਸ਼ਮੂਲੀਅਤ ਕਰਨਗੇ ਉੱਥੇ ਹੀ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਗ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨੰਗਲ ਮੰਡਲ ਭਾਜਪਾ ਦੇ ਪ੍ਰਧਾਨ ਠੇਕੇਦਾਰ ਹਰਮਨਜੀਤ ਸਿੰਘ ਪਿ੍ੰਸ ਵਲੋਂ ਉਕਤ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦਾ ਜੀਵਨ ਰਾਸ਼ਟਰੀ ਸੇਵਾ, ਅਖੰਡਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ | ਉਨ੍ਹਾਂ ਦੀਆਂ ਦੂਰ-ਦਰਸ਼ੀ ਨੀਤੀਆਂ ਅਤੇ ਵਿਚਾਰਾਂ ਨੇ ਦੇਸ਼ ਨੂੰ ਸਥਿਰਤਾ, ਵਿਕਾਸ ਅਤੇ ਵਿਸ਼ਵ-ਵਿਆਪੀ ਮਾਨਤਾ ਪ੍ਰਦਾਨ ਕੀਤੀ | ਇਨ੍ਹਾਂ ਸਿਧਾਂਤਾਂ ਨੂੰ ਅਪਣਾਉਂਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਭਾਰਤ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਸਿਰਫ਼ ਜਨਮ ਦਿਨ ਮਨਾਉਣਾ ਨਹੀਂ ਹੈ, ਸਗੋਂ ਭਾਜਪਾ ਵਰਕਰਾਂ ਨੂੰ ਸੰਗਠਨਾਤਮਕ ਕਦਰਾਂ-ਕੀਮਤਾਂ
ਪਿਛਲੀ ਖ਼ਬਰ ਸ਼ਹਿਨਾਈ ਪੈਲਸ 'ਚ ਭਾਵਪੂਰਤ ਸਮਾਗਮ ਨਾਲ ਯੂਨੀਕ ਫਿਟਨੈੱਸ ਫੈਮਿਲੀ ਐਂਡ ਐਡਵੈਂਚਰ ਕਲੱਬ ਵਲੋਂ ਨਵੇਂ ਸਾਲ ਦਾ ਆਗਾਜ਼ <b... ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁਹਾਲੀ ਦੇ ਪਿੰਡਾਂ 'ਚ ਜਿੰਮ, ਸੋਲਰ ਲਾਈਟਾਂ ਤੇ ਬੈਂਚ ਕੀਤੇ ਲੋਕ-ਅਰਪਣ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।