29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਦਸਮੇਸ਼ ਹਸਪਤਾਲ ਵਲੋਂ ਲਗਾਇਆ ਜਾ ਰਿਹਾ ਹੈ ਲਗਾਤਾਰ 20 ਸਾਲਾਂ ਤੋਂ ਲੰਗਰ <br/>

ਅਜੀਤ ਡੈਸਕ 04-01-2026
ਸ੍ਰੀ ਅਨੰਦਪੁਰ ਸਾਹਿਬ, 3 ਜਨਵਰੀ (ਜੇ ਐਸ ਨਿੱਕੂਵਾਲ)-ਦਸਮੇਸ਼ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਨੰਗਲ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੇ ਇਲਾਕੇ ਦੇ ਨਾਮੀ ਸ੍ਰੀ ਦਸਮੇਸ਼ ਹਸਪਤਾਲ ਵਲੋਂ ਵੱਖ-ਵੱਖ ਪਕਵਾਨਾਂ ਦਾ ਲੰਗਰ ਲਗਾਇਆ ਗਿਆ | ਡਾ. ਮਨਪ੍ਰੀਤ ਕੌਰ ਅਤੇ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਲੋਂ ਬੀਤੇ 20 ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੰਗਰ ਲਗਾਇਆ ਜਾ ਰਿਹਾ ਹੈ | ਜਿਸ ਵਿਚ ਵੱਖ ਵੱਖ ਪਕਵਾਨ ਬਣਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਸੇਵਾ ਸ਼ੁਰੂ ਕੀਤੀ ਹੈ ਉਦੋਂ ਤੋਂ ਹੀ ਲੰਗਰ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਸੀ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਗੰਮਪੁਰ ਚੌਂਕ ਦੇ ਲਾਗੇ ਇਸ ਹਸਪਤਾਲ ਦੇ ਸਾਹਮਣੇ ਤੋਂ ਪੰਜ ਨਗਰ ਕੀਰਤਨ ਲੰਘਦੇ ਹਨ | ਉਨ੍ਹਾਂ ਸਮੁੱਚੀ ਮਾਨਵਤਾ ਨੂੰ ਦਸਮੇਸ਼ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |ਇਸ ਮੌਕੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੜਾਅ ਵਾਰ ਸੰਘਰਸ਼ ਕਰਨ ਦੀ ਘੋਸ਼ਣਾ... ਅਗਲੀ ਖ਼ਬਰ ਖ਼ਾਲਸਾ ਪ੍ਰਚਾਰ ਕਮੇਟੀ ਵਲੋਂ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।