21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਇਲਾਕਾ ਸੰਘਰਸ਼ ਕਮੇਟੀ ਦੇ ਵਫ਼ਦ ਦੀ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ <br/>

ਅਜੀਤ ਡੈਸਕ 21-01-2026
ਸੁਖਸਾਲ, 20 ਜਨਵਰੀ (ਧਰਮ ਪਾਲ)-ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਲਾਕਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਸਰਕਾਰ ਵਲੋਂ ਦਿੱਤੇ ਗਏ ਸੱਦੇ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸੰਘਰਸ਼ੀ ਆਗੂਆਂ ਵਲੋਂ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਹਲਕਿਆਂ ਵਿਚੋਂ ਲੰਘਦੇ ਸਤਲੁਜ ਦਰਿਆ ਅਤੇ ਸਵਾਂ ਸਮੇਤ ਦਰਿਆਈ ਏਰੀਆ ਵਿਚ ਮਾਈਨਿੰਗ ਮਾਫੀਆ ਵਲੋਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਗੈਰ ਕਾਨੂੰਨੀ ਮਾਈਨਿੰਗ ਦਾ ਮਸਲਾ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ | ਸੰਘਰਸ਼ ਕਮੇਟੀ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਜ਼ਮੀਨੀ ਪੱਧਰ 'ਤੇ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਕਮੇਟੀ ਬਣਾਉਣ ਦਾ ਖਰੜਾ ਪੇਸ਼ ਕੀਤਾ ਗਿਆ | ਇਸ ਮੌਕੇ ਸੰਘਰਸ਼ ਕਮੇਟੀ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿਵਾਇਆ ਕਿ ਨਿਯਮਾਂ ਤੋਂ ਬਾਹਰ ਜਾ ਕੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਮਿਲੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨੰਗਲ ਅਨੰਦਪੁਰ ਸਾਹਿਬ ਏਰੀਆ ਵਿਚ ਮਾਈਨਿੰਗ ਲਈ ਅੱਠ ਸਾਈਟਾਂ ਮਨਜ਼ੂਰ ਹਨ | ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਭਵਿੱਖ ਵਿਚ ਹੋਰ ਸਖਤ ਐਕਸ਼ਨ ਕਰਨ ਦੇ ਹੁਕਮ ਸੰਬੰਧਿਤ ਵਿਭਾਗਾਂ ਨੂੰ ਜਾਰੀ ਕਰ ਦਿੱਤੇ ਗਏ ਹਨ | ਕੈਬਨਿਟ ਮੰਤਰੀ ਵਲੋਂ ਮਿਲੇ ਭਰੋਸੇ ਦੇ ਆਧਾਰ 'ਤੇ ਅਗਲੇ 15 ਦਿਨਾਂ ਤੱਕ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਵਾਈ ਦੀ ਪੜਚੋਲ ਕੀਤੀ ਜਾਵੇਗੀ | ਇਸ ਮੌਕੇ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਐਲਗਰਾਂ, ਟਿੱਕਾ ਯਸ਼ਵੀਰ ਚੰਦ ਭਲਾਣ, ਰਘਬੀਰ ਸਿੰਘ ਬੇਲਾ, ਗੌਰਵ ਰਾਣਾ, ਕੁਲਦੀਪ ਸਿੰਘ ਬੇਲਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਸਿਸਵਾਂ ਨਦੀ 'ਚ ਮੁੜ ਫ਼ੈਕਟਰੀ ਵਾਲਿਆਂ ਛੱਡਿਆ ਪ੍ਰਦੂਸ਼ਿਤ ਪਾਣੀ, ਲੋਕਾਂ 'ਚ ਭੈਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।