21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਦਸਮੇਸ਼ ਵਿਆਹ ਪੁਰਬ ਸਮਾਗਮਾਂ ਲਈ ਪਿੰਡ ਭੋਰਾ ਤੋਂ ਸੰਗਤਾਂ ਗੁਰੂ ਕਾ ਲਾਹੌਰ ਲਈ ਰਵਾਨਾ <br/>

ਅਜੀਤ ਡੈਸਕ 21-01-2026
ਗੁਰੂ ਕਾ ਲਾਹੌਰ, 20 ਜਨਵਰੀ (ਸ਼ਿਵ ਕੁਮਾਰ ਕਾਲੀਆ, ਧਰਮਪਾਲ ਚੌਧਰੀ)-ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਸਮਾਗਮਾਂ ਦੇ ਸੰਬੰਧ ਵਿਚ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਵਲੋਂ ਇੱਕ ਗੱਲਬਾਤ ਦੌਰਾਨ ਕੀਤਾ ਗਿਆ, ਉਨ੍ਹਾਂ ਕਿਹਾ ਕਿ ਗੁਰੂ ਕਾ ਲਾਹੌਰ ਵਿਖੇ 22 ਅਤੇ 23 ਜਨਵਰੀ ਨੂੰ ਦਸਮੇਸ਼ ਵਿਆਹ ਪੁਰਬ ਸਮਾਗਮ ਧੂਮ ਧਾਮ ਦੇ ਨਾਲ ਮਨਾਉਣ ਦੇ ਲਈ ਇਤਿਹਾਸਿਕ ਪਿੰਡ ਭੋਰਾ ਤੋਂ ਵੱਡੀ ਗਿਣਤੀ ਦੇ ਵਿਚ ਸੰਗਤਾਂ ਅੱਜ ਗੁਰੂ ਕਾ ਲਾਹੌਰ ਲਈ ਰਵਾਨਾ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਥਾਨ ਤੇ ਪਿੰਡ ਭੋਰਾ ਵਲੋਂ ਦਸਮੇਸ਼ ਵਿਆਹ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਪ੍ਰਕਾਰ ਦੀਆਂ ਮਿਠਿਆਈਆਂ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਪ੍ਰਕਾਰ ਦੀਆਂ ਮਿਠਿਆਈਆਂ ਦੇ ਟਰੱਕ ਅੱਜ ਗੁਰੂ ਕਾ ਲਾਹੌਰ ਲਈ ਰਵਾਨਾ ਹੋ ਗਏ ਹਨ | ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਸਮਾਗਮਾਂ ਦੀ ਆਰੰਭਤਾ ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ ਵਲੋਂ ਆਰੰਭ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਸੇਵਾ ਤੋਂ ਬਾਅਦ ਨਿਰੰਤਰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਇਸ ਪਵਿੱਤਰ ਸਥਾਨ ਤੇ ਦਸਮੇਸ਼ ਵਿਆਹ ਪੁਰਬ ਸਮਾਗਮ ਅੱਜ ਵੀ ਬਹੁਤ ਹੀ ਸ਼ਰਧਾ 'ਤੇ ਉਤਸ਼ਾਹ ਦੇ ਨਾਲ ਮਨਾਏ ਜਾਂਦੇ ਹਨ | ਇਸ ਮੌਕੇ ਬਾਬਾ ਜਰਨੈਲ ਸਿੰਘ, ਭਾਈ ਸੁਖਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ <br/> ਅਗਲੀ ਖ਼ਬਰ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।