ਚੰਡੀਗੜ੍ਹ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਚੌਧਰੀ ਰਾਮ ਕ੍ਰਿਸ਼ਨ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ ਅਤੇ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ | ਭਗਵੰਤ ਮਾਨ ਨੇ ਲਿਖਿਆ ਕਿ ਪ੍ਰਮਾਤਮਾ ਦੇ ਚਰਨਾਂ 'ਚ ਅਰਦਾਸ ਹੈ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ |