ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਉੱਪ ਮੰਡਲ ਮੈਜਿਸਟਰੇਟ ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਵਿਚ ਗਣਤੰਤਰ ਦਿਵਸ ਸਮਾਰੋਹ ਸੰਬੰਧੀ ਰਿਹਰਸਲ ਕਰਵਾਈ ਗਈ, ਜਿੱਥੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿ੍ਹਆ | ਛੱਬੀ ਜਨਵਰੀ ਨੂੰ ਅਨਾਜ ਮੰਡੀ ਵਿਚ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਉੱਪ ਮੰਡਲ ਮੈਜਿਸਟਰੇਟ ਅਮਰੀਕ ਸਿੰਘ ਸਿੱਧੂ ਲਹਿਰਾਉਣਗੇ | ਉਹ ਇਲਾਕਾ ਨਿਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਐੱਨ. ਸੀ. ਸੀ. | ਪਰੇਡ ਦੇਖਣਗੇ | ਸਭਿਆਚਾਰਕ ਵੰਨਗੀਆਂ ਦੇ ਨੋਡਲ ਇੰਚਾਰਜ ਲੈਕਚਰਾਰ ਰਾਬਿੰਦਰ ਸਿੰਘ ਰੱਬੀ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ) ਨੇ ਦੱਸਿਆ ਕਿ ਇਸ ਰਿਹਰਸਲ ਵਿਚ ਵਿਚ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ, ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ, ਜਵਾਹਰ ਨਵੋਦਿਆ ਵਿਦਿਆਲਾ ਸੰਧੂਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਿਆਰਥੀ ਭਾਗ ਲੈ ਰਹੇ ਹਨ | ਇਸ ਮੌਕੇ ਡਾ. ਹਰਿੰਦਰ ਕੌਰ ਤੁੰਗ, ਬੀ. ਪੀ. ਈ. ਓ. ਦਵਿੰਦਰ ਪਾਲ ਸਿੰਘ, ਸੰਗੀਤ ਅਧਿਆਪਕ ਰਵਿੰਦਰ ਸਿੰਘ, ਲੈਫ਼ਟੀਨੈਂਟ ਸ਼ਾਲਿਨੀ ਨੇਗੀ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ | ਸਮਾਗਮ ਦੀ ਤਿਆਰੀ ਲਈ ਤਹਿਸੀਲਦਾਰ ਸ੍ਰੀ ਰਮਨ, ਸੁਪਰਡੈਂਟ ਜਸਵੀਰ ਕੁਮਾਰ,ਰਮਨਦੀਪ ਕੌਰ, ਜਗਜੋਤ ਸਿੰਘ, ਹਰਪ੍ਰੀਤ ਸਿੰਘ, ਰਜਵੰਤ ਕੌਰ, ਰਾਜਵਿੰਦਰ ਕੌਰ ਤੇ ਰਾਜੀ ਰਾਣੀ ਪ੍ਰਮੁੱਖ ਭੂਮਿਕਾ ਨਿਭਾ ਰਹੇ ਹਨ |