ਪੁਰਖਾਲੀ, 20 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਵਲੋਂ ਆਂਗਣਵਾੜੀ ਸੈਂਟਰ ਸੈਫਲਪੁਰ ਵਿਖੇ ਸਿਹਤ ਜਾਗਰੂਕਤਾ ਕੈਪ ਲਗਾਇਆ ਗਿਆ | ਕੈਂਪ ਵਿਚ ਛੋਟੇ ਬੱਚੇ ਅਤੇ ਗਰਭਵਤੀ ਅÏਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਸੰਤੁਲਿਤ ਖ਼ੁਰਾਕ ਤੇ ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ | ਕੈਪ ਵਿਚ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਨਿਮੋਨੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਹਰਗੋਪਾਲ ਸੈਣੀ ਸਿਹਤ ਕਰਮਚਾਰੀ ਅਤੇ ਜਗਦੀਸ਼ ਸਿੰਘ ਐੱਸ. ਆਈ. ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਅਤੇ ਡੇਂਗੂ ਏਡਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਸ੍ਰੀ ਸੈਣੀ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ | ਇਸ ਮੌਕੇ ਪ੍ਰੋਮਿਲਾ ਦੇਵੀ ਐੱਲ. ਐੱਚ. ਵੀ. ਅਤੇ ਸੀ. ਐੱਚ. ਓ. ਨੇਹਾ ਸੈਣੀ ਨੇ ਅÏਰਤਾਂ ਨੂੰ ਹੋਣ ਵਾਲੇ ਰੋਗਾਂ ਬਾਰੇ ਅÏਰਤਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਨੂੰ ਸੰਤੁਲਿਤ ਖ਼ੁਰਾਕ ਅਤੇ ਟੀਕਾਕਰਨ ਪੋ੍ਰਗਰਾਮ ਬਾਰੇ ਜਾਣਕਾਰੀ ਵੀ ਦਿੱਤੀ ਗਈ | ਉਨ੍ਹਾਂ ਨੂੰ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਏ. ਐੱਨ. ਐੱਮ. ਆਰਤੀ, ਹਰਜਿੰਦਰ ਕੌਰ ਆਸ਼ਾ ਵਰਕਰ ਅਤੇ ਅÏਰਤਾਂ ਤੇ ਪਿੰਡ ਵਾਸੀ ਹਾਜ਼ਰ ਸੀ |