21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੈਣੀ ਮਹਾਂ ਸਭਾ ਵਲੋਂ 27 ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸੰਬੰਧੀ ਪਿੰਡ ਲਾਲਪੁਰ ਵਿਖੇ ਮੀਟਿੰਗ <br/>

ਅਜੀਤ ਡੈਸਕ 21-01-2026
ਨੂਰਪੁਰ ਬੇਦੀ, 20 ਜਨਵਰੀ (ਵਿੰਦਰਪਾਲ ਝਾਂਡੀਆਂ)-ਸੈਣੀ ਮਹਾਂ ਸਭਾ ਪੰਜਾਬ ਵਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ 350 ਸਾਲਾਂ ਮੌਕੇ ਸ਼ਹੀਦ ਭਾਈ ਜਮਾਲਾ ਸਿੰਘ ਨੱਨੂਆ, ਅਮਰ ਸ਼ਹੀਦ ਬੀਬੀ ਸ਼ਰਨ ਕੌਰ ਅਤੇ ਸ਼ਹੀਦ ਭਾਈ ਗੁਰਸ਼ਾ ਸਿੰਘ ਗਹੂਣੀਆਂ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਇੱਕ ਮਹਾਨ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਡੇਰਾ ਸੰਤ ਬਾਬਾ ਲੋਪੋ ਵਾਲੇ ਵਿਖੇ 27 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ | ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਵਲੋਂ ਇਕ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਇਸ ਸਬੰਧੀ ਸਭਾ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਲੌਗੀਆ ਦੀ ਅਗਵਾਈ ਹੇਠ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਲਾਲਪੁਰ ਅਤੇ ਹੋਰ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ, ਅਤੇ ਸਮਾਗਮ ਦੀ ਸਫਲਤਾ ਲਈ ਡਿਊਟੀਆਂ ਵੀ ਲਗਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਬੀਬੀ ਕਮਲਜੀਤ ਕੌਰ ਚੰਡੀਗੜ੍ਹ, ਪ੍ਰੋ: ਗੁਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ ਥਲੀ ਕਥਾ ਵਾਚਕ ਅਤੇ ਅੰਤਰ-ਰਾਸ਼ਟਰੀ ਢਾਡੀ ਭਾਈ ਮਨਜੀਤ ਸਿੰਘ ਅਬਿਆਣਾ ਵਿਸ਼ੇਸ਼ ਤੌਰ 'ਤੇ ਸੰਗਤਾਂ ਨੂੰ ਗੁਰੂ ਜ਼ਸ ਨਾਲ ਜੋੜਨਗੇ | ਇਸ ਤੋਂ ਬਿਨ੍ਹਾਂ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸੰਤ ਜਗਜੀਤ ਸਿੰਘ ਲੋਪੋ, ਸੰਤ ਹਰਦੀਪ ਸਿੰਘ ਨੰਗਲ ਚੌਂਕ ਵੀ ਵਿਸੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੁੰਮ ਹੁੰਮਾ ਕੇ ਪਹੁੰਚ ਕੇ ਮਹਾਨ ਗੁਰਮਤਿ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਓ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਲੌਗੀਆ, ਮਦਨ ਗੋਪਾਲ ਸੈਣੀ ਸੂਬਾ ਸਕੱਤਰ, ਸ਼ਮਸ਼ੇਰ ਸਿੰਘ ਮੰਗੀ, ਜਸਵਿੰਦਰ ਸਿੰਘ ਲਾਲਪੁਰ, ਬਲਵਿੰਦਰ ਸਿੰਘ ਲਾਲਪੁਰ, ਰਘਬੀਰ ਸਿੰਘ, ਭਜਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ 'ਈ-ਲਰਨਿੰਗ ਐਪਲੀਕੇਸ਼ਨਜ਼' ਵਿਸ਼ੇ 'ਤੇ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।