21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪਿੰਡ ਖਿਜ਼ਰਾਬਾਦ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 21-01-2026
ਮਾਜਰੀ, 20 ਜਨਵਰੀ (ਕੁਲਵੰਤ ਸਿੰਘ ਧੀਮਾਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਖਿਜ਼ਰਾਬਾਦ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਰੈਲੀ 'ਚ ਸ਼ਾਮਿਲ ਗ੍ਰਾਮ ਪੰਚਾਇਤ ਮੈਂਬਰਾਂ ਤੇ 'ਆਪ' ਵਰਕਰਾਂ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਸਰਪੰਚ ਨਿਰਪਾਲ ਰਾਣਾ ਉਪਰਲੀ ਪੱਤੀ, ਸਰਪੰਚ ਹਰਜੀਤ ਕੌਰ ਹੇਠਲੀ ਪੱਤੀ, 'ਆਪ' ਦੇ ਕੋਆਰਡੀਨੇਟਰ ਜਗਤਾਰ ਸਿੰਘ, ਜ਼ੋਨ ਇੰਚਾਰਜ ਅਨੂੰ ਬੱਬਰ, ਮਲਕੀਤ ਸਿੰਘ, ਰਿਤਕਾ, ਸ਼ਰਨਜੀਤ ਕੌਰ, ਸੁਖਵਿੰਦਰ ਸਿੰਘ, ਰਾਮ ਸਿੰਘ ਅਭੀਪੁਰ, ਸਮਾਜ ਸੇਵੀ ਜਸਵਿੰਦਰ ਸਿੰਘ ਕਾਲਾ, ਹਰਮਨ ਕੌਰ, ਗੁਰਜੀਤ ਸਿੰਘ, ਪਵਨ ਰਾਣੀ, ਸੁੰਮੀ ਪੰਡਿਤ, ਬਲਵਿੰਦਰ ਕੁਮਾਰ, ਮੰਗਾ ਨੰਬਰਦਾਰ, ਸੁਸ਼ੀਲ ਕੁਮਾਰ, ਬਲਜਿੰਦਰ ਕੌਰ, ਕਰਮਜੀਤ ਕੌਰ, ਮਨੂੰ ਰਾਣਾ ਤੇ ਪਿੰਕਾ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਬੱਚਿਆਂ ਲਈ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।