21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਬੱਚਿਆਂ ਲਈ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 21-01-2026
ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਨੂੰ ਗੁਰ-ਇਤਿਹਾਸ, ਗੁਰਬਾਣੀ, ਸਿੱਖ-ਇਤਿਹਾਸ, ਰਹਿਤ ਮਰਿਯਾਦਾ ਦੀ ਵਡਮੁੱਲੀ ਜਾਣਕਾਰੀ ਦੇਣ ਲਈ ਹਰ ਵਰ੍ਹੇ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚੋਂ 70 ਫੀਸਦੀ ਤੋਂ ਵੱਧ ਜਾਂ ਦੂਜੇ ਦਰਜੇ 'ਚ ਪੁਜ਼ੀਸ਼ਨ ਲੈਣ ਵਾਲੇ ਬੱਚਿਆਂ ਲਈ ਅੱਜ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ 'ਚ ਵਜ਼ੀਫ਼ਾ ਵੰਡ ਸਮਾਰੋਹ ਕੀਤਾ | ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜਕੇ ਸੈਸ਼ਨ 2024-25 ਦੌਰਾਨ ਹੋਈ ਧਾਰਮਿਕ-ਪ੍ਰੀਖਿਆ 'ਚ 21 ਬੱਚਿਆਂ ਨੂੰ ਕ੍ਰਮਵਾਰ ਵਜ਼ੀਫ਼ਾ ਰਾਸ਼ੀ ਤਕਸੀਮ ਕੀਤੇ | ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਪਹਿਲੇ ਦਰਜੇ ਅਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਵਿਚੋਂ 70% ਤੋਂ ਵੱਧ ਅੰਕਾਂ ਵਾਲੇ ਬੱਚਿਆਂ ਨੂੰ ਇੱਕੀ-ਇੱਕੀ ਸੌ ਰੁਪਏ ਅਤੇ ਦੂਜੇ ਦਰਜੇ ਵਾਲੇ ਬੱਚਿਆਂ ਨੂੰ ਗਿਆਰਾਂ-ਗਿਆਰਾਂ ਸੌ ਰੁਪਏ ਪ੍ਰਾਪਤ ਹੋਏ ਹਨ, ਇਨ੍ਹਾਂ ਬੱਚਿਆਂ 'ਚ ਜੈਸਮੀਨ ਕੌਰ, ਜਸਪ੍ਰੀਤ ਕੌਰ, ਰਾਜਵੀਰ ਕੌਰ, ਅਵਨੀਤ ਕੌਰ, ਦਲਜੀਤ ਕੌਰ, ਪ੍ਰਭਲੀਨ ਕੌਰ, ਸਹਿਜਪ੍ਰੀਤ ਕੌਰ, ਸਮਰ, ਮਨਜੋਤ ਕੌਰ, ਪੁਨੀਤ ਕੁਮਾਰ, ਅਮਨੀਤ ਕੌਰ, ਅਰਸ਼ਪ੍ਰੀਤ ਕੌਰ, ਹਰਸਿਮਰਨਜੀਤ ਕੌਰ, ਦਮਨਪ੍ਰੀਤ ਕੌਰ, ਇਸ਼ਪ੍ਰੀਤ ਸਿੰਘ, ਜਸਪ੍ਰੀਤ ਕੌਰ, ਕਮਲਪ੍ਰੀਤ ਕੌਰ, ਸਾਹਿਬਦੀਪ ਕੌਰ, ਨਵਨੀਤ ਕੌਰ, ਪ੍ਰਭਜੋਤ ਕੌਰ ਅਤੇ ਸੁਖਮਨਜੋਤ ਕੌਰ ਦੇ ਨਾਂਅ ਸ਼ਾਮਿਲ ਹਨ | ਇਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 19 ਬੱਚਿਆਂ ਨੇ 60% ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਤਗਮੇ ਵੀ ਪ੍ਰਾਪਤ ਕੀਤੇ, ਇਸ ਧਾਰਮਿਕ ਪ੍ਰੀਖਿਆ ਦੀ ਤਿਆਰੀ ਧਾਰ. ਅਧਿਆਪਕਾ ਸੰਤੋਸ਼ ਕੌਰ ਨੇ ਕਰਵਾਈ ਸੀ | ਭਾਈ ਚਾਵਲਾ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਇਸ ਉੱਦਮ ਰਾਹੀਂ ਵਜ਼ੀਫ਼ੇ ਨਾਲ ਬੱਚਿਆਂ ਦੀ ਹੌਂਸਲਾ ਅਫਜ਼ਾਈ ਹੋਈ ਹੈ | ਉਨ੍ਹਾਂ ਸਬੰਧਿਤ ਬੱਚਿਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ 'ਚ ਵਿੱਦਿਅਕ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ 'ਚ ਅੱਵਲ ਰਹਿਣ ਲਈ ਬੱਚਿਆਂ ਨੂੰ ਉਤਸ਼ਾਹਿਤ ਵੀ ਕੀਤਾ | ਇਸ ਮੌਕੇ ਸਟੇਟ ਅਵਾਰਡੀ ਸੁੱਚਾ ਸਿੰਘ ਸਰਸਾ ਨੰਗਲ, ਪ੍ਰਚਾਰਕ ਜਸਵਿੰਦਰ ਸਿੰਘ ਦਾਦੂਵਾਲ ਦੇ ਨਾਲ ਸਮੂਹ ਅਧਿਆਪਕ ਹਾਜ਼ਰ ਸਨ |


ਪਿਛਲੀ ਖ਼ਬਰ ਬਾਬਾ ਸਤਨਾਮ ਸਿੰਘ ਨੂੰ 'ਪੰਜਾਬ ਸੇਵਾ ਰਤਨ' ਐਵਾਰਡ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪਿੰਡ ਖਿਜ਼ਰਾਬਾਦ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।