ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ. ਐਸ. ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਨੂੰ ਲੁਧਿਆਣਾ ਵਿਖੇ ਡੀ. ਆਈ. ਬੀ. ਇਵੈਂਟਸ ਦੁਬੇਈ ਵਲੋਂ ਕਰਵਾਏ ਗਏ ਸਰਕਾਰ-ਏ-ਖਾਲਸਾ ਐਵਾਰਡ ਸਮਾਗਮ ਵਿਚ ਮਾਨਵਤਾ ਦੀ ਸੇਵਾ ਕਰਨ ਵਾਲੇ 'ਪੰਜਾਬ ਸੇਵਾ ਰਤਨ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਕਾਰਸੇਵਾ ਵਲੋਂ ਬੀਤੇ ਲੰਬੇ ਸਮੇਂ ਤੋਂ ਸਕੂਲਾਂ, ਹਸਪਤਾਲਾਂ, ਧਾਰਮਿਕ ਸੰਸਥਾਵਾਂ, ਪੁਲਾਂ ਅਤੇ ਸੜਕਾਂ ਦੇ ਨਿਰਮਾਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਜਦੋਕਿ ਬਾਬਾ ਸਤਨਾਮ ਸਿੰਘ ਜੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਸਾਹਿਬ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨਾਲ ਜ਼ੋੜਨ ਵਾਲੀ ਗੜ੍ਹਸੰਕਰ ਸ੍ਰੀ ਅਨੰਦਪੁਰ ਸਾਹਿਬ ਸ਼ੜਕ ਦੇ ਨਿਰਮਾਣ ਲਈ ਵੱਡੇ ਪੱਧਰ ਤੇ ਕਾਰਜ ਸ਼ੁਰੂ ਕੀਤੇ ਹੋਏ ਹਨ | ਇਸ ਸੜਕ ਦੇ ਨਿਰਮਾਣ ਤੇ ਕਰੋੜਾਂ ਰੁਪਏ ਦਾ ਖਰਚ ਹੋਵੇਗਾ | ਇਸ ਸੜਕ ਨੂੰ ਚਾਰ ਮਾਰਗੀ ਅਤੇ ਵਾਤਾਵਰਣ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ | ਤੇ ਰੋਸ਼ਨੀਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ | ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ, ਜਦਾੋਕਿ ਬਾਬਾ ਗੁਰਜੀਤ ਸਿੰਘ ਨਾਨਕਸਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਨਮਾਨਿਤ ਕਰਨ ਵਾਲੀ ਪ੍ਰਬੰਧਕੀ ਟੀਮ ਦੇ ਮਨਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਦਾ ਮਕਸਦ ਸਿੱਖ ਕਦਰਾਂ ਕੀਮਤਾ ਨੂੰ ਮਜਬੂਤ ਕਰਨਾ ਅਤੇ ਵਿਸ਼ਵ ਭਰ ਵਿਚ ਪੰਜਾਬੀਆਂ ਦੀ ਏਕਤਾ ਨੂੰ ਵਧਾਉਣਾ ਹੈ | ਇਸ ਮੌਕੇ ਨਵਨੀਤ ਸਿੰਘ, ਫਤਿਹ ਅਮਨਦੀਪ ਸਿੰਘ, ਗੁਰ ਸਾਹਿਬ ਸਿੰਘ, ਜਗਤਾਰ ਸਿੰਘ ਭੁੱਲਰ ਆਦਿ ਹਾਜ਼ਰ ਸਨ |