21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਐੱਨ. ਸੀ. ਸੀ. ਕੈਡਿਟਾਂ ਨੇ ਭਾਰਤੀ ਫ਼ੌਜ ਦਿਵਸ ਮਨਾਇਆ <br/>

ਅਜੀਤ ਡੈਸਕ 21-01-2026
ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਸਕੂਲ ਵਿਖੇ ਕਰਨਲ ਰਾਜੇਸ਼ਵਰ ਸਿੰਘ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੂਪਨਗਰ ਦੇ ਹੁਕਮਾਂ ਅਨੁਸਾਰ ਐੱਨ. ਸੀ. ਸੀ. ਕੈਡਿਟਾਂ ਵਲੋਂ ਭਾਰਤੀ ਫ਼ੌਜ ਦੇ ਸ਼ੌਰਿਆ, ਤਿਆਗ ਅਤੇ ਦੇਸ਼ ਭਗਤੀ ਨੂੰ ਸਮਰਪਿਤ ਭਾਰਤੀ ਫ਼ੌਜ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਤਨਾਮ ਸਿੰਘ ਅਤੇ ਏ.ਐੱਨ.ਓ. ਸਰਬਜੀਤ ਸਿੰਘ ਵਲੋਂ ਭਾਰਤੀ ਫ਼ੌਜ ਦੀ ਮਹੱਤਤਾ, ਅਨੁਸ਼ਾਸਨ ਅਤੇ ਦੇਸ਼ ਦੀ ਸੁਰੱਖਿਆ ਵਿਚ ਉਸਦੇ ਯੋਗਦਾਨ ਸਬੰਧੀ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਅਗਵਾਈ ਅਤੇ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੰਤਵ ਰਿਹਾ ਹੈ ਕਿ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ | ਇਹ ਦਿਨ ਇਸ ਲਈ ਮਨਾਇਆ ਜਾਂਦਾ ਹੈ ਕਿਉਂਕਿ 15 ਜਨਵਰੀ 1949 ਨੂੰ ਜਨਰਲ ਕੇ.ਐੱਮ. ਕਰਿਅੱਪਾ ਭਾਰਤੀ ਫ਼ੌਜ ਦੇ ਪਹਿਲੇ ਭਾਰਤੀ ਕਮਾਂਡਰ-ਇਨ ਚੀਫ ਬਣੇ ਸਨ | ਇਸ ਦਿਨ ਤੋਂ ਬਾਅਦ ਭਾਰਤੀ ਫ਼ੌਜ ਦੀ ਕਮਾਨ ਪੂਰੀ ਤਰ੍ਹਾਂ ਭਾਰਤੀਆਂ ਦੇ ਹੱਥਾਂ ਵਿਚ ਆ ਗਈ ਸੀ | ਸਮਾਗਮ ਦੇ ਅੰਤ ਵਿਚ ਭਾਰਤੀ ਫ਼ੌਜ ਦੇ ਜਵਾਨਾਂ ਨੂੰ ਸਲਾਮ ਕਰਦਿਆਂ ਸਭ ਨੇ ਦੇਸ਼ ਦੀ ਸੇਵਾ ਲਈ ਸਦਾ ਤਿਆਰ ਰਹਿਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਵੱਡੀ ਗਿਣਤੀ ਵਿਚ ਐੱਨ.ਸੀ.ਸੀ. ਕੈਡਿਟ ਹਾਜ਼ਰ ਸਨ |


ਪਿਛਲੀ ਖ਼ਬਰ ਧਾਰਮਿਕ ਖੇਤਰ 'ਚ ਸੇਵਾਵਾਂ ਨਿਭਾਉਣ ਲਈ ਨੌਜੁਆਨਾਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਬਾਬਾ ਸਤਨਾਮ ਸਿੰਘ ਨੂੰ 'ਪੰਜਾਬ ਸੇਵਾ ਰਤਨ' ਐਵਾਰਡ ਨਾਲ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।