ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ ਐਸ ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦੇਣ ਲਈ ਵੱਡੀ ਗਿਣਤੀ ਨੌਜੁਆਨਾਂ ਦਾ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਰੋਹ ਵਿਚ ਸੈਣੀ ਮਹਾਂ ਸਭਾ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਲੌਂਗੀਆਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੌਜੁਆਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੀਂ ਪੀੜੀ ਨੂੰ ਅਜਿਹੇ ਨੌਜੁਆਨਾਂ ਤੋਂ ਸਬਕ ਲੈਣਾ ਚਾਹੀਦਾ ਹੈ | ਜੋ ਸਮਾਜਿਕ ਖੇਤਰ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਵੀ ਅੱਗੇ ਹੋ ਕੇ ਕੰਮ ਕਰ ਰਹੇ ਹਨ | ਇਸ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਇਨ੍ਹਾਂ ਨੌਜੁਆਨਾਂ ਵਲੋਂ ਸ਼ਹੀਦੀ ਜੋੜ ਮੇਲਾ ਫ਼ਤਿਹਗੜ੍ਹ ਸਾਹਿਬ, ਗੁਰਮਤਿ ਪ੍ਰਚਾਰ ਕੈਂਪ ਅਤੇ ਨਗਰ ਕੀਰਤਨਾਂ ਦੌਰਾਨ ਸਭਾ ਦਾ ਹਮੇਸ਼ਾ ਸਹਿਯੋਗ ਕੀਤਾ ਹੈ | ਇਸ ਮੌਕੇ ਦਰਸ਼ਨ ਸਿੰਘ, ਤਰਲੋਚਨ ਸਿੰਘ ਸੋਨੀ, ਗਰੀਬ ਸਿੰਘ, ਗੁਰਨਾਮ ਸਿੰਘ ਮਟੌਰ, ਰਵਿੰਦਰ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਸਭਾ ਦੇ ਸਕੱਤਰ ਡਾ. ਰਾਮ ਆਸਰਾ ਸਿੰਘ, ਪਰਮਜੀਤ ਸਿੰਘ ਬੱਢਲ ਸਮੇਤ ਵੱਡੀ ਗਿਣਤੀ ਵਿਚ ਸਭਾ ਦੇ ਮੈਂਬਰ ਹਾਜ਼ਰ ਸਨ |