16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਜੈਵੀਰ ਸਿੰਘ ਲਾਲਪੁਰਾ ਵਲੋਂ ਕੇਂਦਰੀ ਕਾਨੂੰਨ ਮੰਤਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 29-01-2026
ਰੂਪਨਗਰ, 28 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਨਵੀਂ ਦਿੱਲੀ ਵਿਚ ਇਕ ਮਹੱਤਵਪੂਰਨ ਮੁਲਾਕਾਤ ਕੀਤੀ | ਇਸ ਮੁਲਾਕਾਤ ਦਾ ਉਦੇਸ਼ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਲ ਸਬੰਧਿਤ ਮੁੱਦਿਆਂ ਤੇ ਹੋਰ ਵੱਖ-ਵੱਖ ਸਮੱਸਿਆਵਾਂ 'ਤੇ ਚਰਚਾ ਕਰਨਾ ਸੀ | ਉਨ੍ਹਾਂ ਦੱਸਿਆ ਕਿ ਕਾਨੂੰਨ ਮੰਤਰੀ ਸ੍ਰੀ ਮੇਘਵਾਲ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਨਾਲ ਜਾਣੂ ਕਰਾਇਆ ਤੇ ਪੰਜਾਬ ਵਿਚ ਭਖਦੇ ਵੱਖ-ਵੱਖ ਮਸਲਿਆਂ 'ਤੇ ਉਨ੍ਹਾਂ ਦਾ ਧਿਆਨ ਦੁਆਇਆ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਲਈ ਸੁਝਾਅ ਦਿੱਤੇ | ਇਸ ਦੌਰਾਨ, ਪੰਜਾਬ ਵਿਚ ਵਧਦੇ ਅਪਰਾਧਾਂ, ਡਰੱਗਜ਼ ਦੀ ਸਮੱਸਿਆ, ਬੇਰੁਜ਼ਗਾਰੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਵੀ ਚਰਚਾ ਹੋਈ | ਉਨ੍ਹਾਂ ਕਿਹਾ ਕਿ ਅਰਜੁਨ ਰਾਮ ਮੇਘਵਾਲ ਨੇ ਲਾਲਪੁਰਾ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਲਈ ਕੇਂਦਰ ਸਰਕਾਰ ਵਚਨਬੱਧ ਹੈ ਅਤੇ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ | ਲਾਲਪੁਰਾ ਨੇ ਪੰਜਾਬ ਦੇ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਦੀ ਘਾਟ ਦਾ ਵੀ ਮੁੱਦਾ ਚੁੱਕਿਆ ਅਤੇ ਇਸ ਦੇ ਹੱਲ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ | ਇਸ ਮੌਕੇ ਉਹਨਾਂ ਨਾਲ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ: ਕੁਲਵੰਤ ਸਿੰਘ ਧਾਲੀਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੋਰਿੰਡਾ ਇਲਾਕੇ ਦੇ ਆਰੋਗਿਆ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਡੇਰਾਬੱਸੀ ਦੇ ਥਾਣਾ ਮੁਖੀ ਸੁਮਿਤ ਮੋਰ ਦਾ ਮੁੱਖ ਮੰਤਰੀ ਵਲੋਂ ਬਹਾਦਰੀ ਪੁਰਸਕਾਰ ਨਾਲ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।