16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਰਮਜੀਤ ਸਿੰਘ ਚੱਢਾ ਨਹੀਂ ਰਹੇ, ਸਸਕਾਰ ਅੱਜ <br/>

ਅਜੀਤ ਡੈਸਕ 29-01-2026
ਸ੍ਰੀ ਚਮਕੌਰ ਸਾਹਿਬ, 28 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਫਰੀਡਮ ਫਾਈਟਰ ਸਵ: ਜਥੇਦਾਰ ਤੇਜਾ ਸਿੰਘ ਚੱਢਾ ਤੇ ਜਥੇਦਾਰਨੀ ਮਨਮੋਹਨ ਕੌਰ ਦੇ ਸਪੁੱਤਰ ਪਰਮਜੀਤ ਸਿੰਘ ਚੱਢਾ ਦਾ ਦਿਹਾਂਤ ਹੋ ਗਿਆ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਤੇ ਉਹ ਰੂਪਨਗਰ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਦਾਖਲ ਸਨ | ਉਹ 67 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਦਾ ਅੰਤਿਮ ਸਸਕਾਰ 29 ਜਨਵਰੀ ਨੂੰ ਦੁਪਹਿਰ 12 ਵਜੇ ਸਥਾਨਕ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ | ਪਰਮਜੀਤ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚਮਕੌਰ ਸਾਹਿਬ ਯੂਨਿਟ ਦੇ ਪ੍ਰਧਾਨ ਵੀ ਸਨ | ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਵਰਸੀਜ ਇੰਦਰਪਾਲ ਸਿੰਘ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ, ਰੂਪਨਗਰ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਰੂਪਨਗਰ ਪਰਮਜੀਤ ਸਿੰਘ ਮੱਕੜ ਦੇ ਜੀਜਾ ਜੀ ਸਨ | ਉਨ੍ਹਾਂ ਦੇ ਬੇਵਕਤੀ ਵਿਛੋੜੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਬਲਜੀਤ ਸਿੰਘ, ਸਕੱਤਰ ਜਨਰਲ ਗੁਰਚਰਨ ਸਿੰਘ, ਸਾਬਕਾ ਚੇਅਰਮੈਨ ਪ੍ਰਤਾਪ ਸਿੰਘ, ਜਤਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਵਾਲੀਆ ਅਤੇ ਪਿ੍ਥੀ ਸਿੰਘ ਪੀ. ਸੀ. ਐਸ. ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ |


ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਵਧੀਆ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨੀ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਕੀਤਾ ਟਰੈਕਟਰ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।