26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

'ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੀ ਡੀ. ਸੀ. ਵਲੋਂ ਸਮੀਖਿਆ <br/>

'ਯੁੱਧ ਨਸ਼ਿਆਂ ਵਿਰੁੱਧ' ਸਮੀਖਿਆ ਮੀਟਿੰਗ ਦੀ ਤਸਵੀਰ | <br/> 30-01-2026
ਰੂਪਨਗਰ, 29 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹੇ ਵਿਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ, ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ੋਨ ਇੰਚਾਰਜ ਸ੍ਰੀਮਤੀ ਅਨੂ ਬੱਬਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਬੈਠਕ ਆਯੋਜਿਤ ਕੀਤੀ ਗਈ | ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਿਦਾਇਤ ਕੀਤੀ ਕਿ ਪਿੰਡ ਅਤੇ ਵਾਰਡ ਪੱਧਰ ਸੂਬੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਅਦਿੱਤਿਆ ਡਚਲਵਾਲ ਨੇ ਵਿਲੇਜ ਡਿਫ਼ੈਂਸ ਕਮੇਟੀ (ਵੀ.ਡੀ.ਸੀ.) ਅਤੇ ਵਾਰਡ ਡਿਫ਼ੈਂਸ ਕਮੇਟੀ (ਡਬਲਯੂ.ਡੀ.ਸੀ.) ਦੀਆਂ ਮੀਟਿੰਗਾਂ ਅਤੇ ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਐੱਸ. ਡੀ. ਐੱਮ. ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਇਲਾਜ ਉਪਰੰਤ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਅਤੇ ਮੁੜ ਵਸੇਬੇ ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾਣ | ਉਨ੍ਹਾਂ ਕਿਹਾ ਕਿ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਮੈਦਾਨੀ ਪੱਧਰ 'ਤੇ ਜਾਗਰੂਕਤਾ ਗਤਿਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਸ੍ਰੀਮਤੀ ਅਨੂ ਬੱਬਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਧਾਰਿਤ ਸਮਾਂ-ਸੀਮਾ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਰਿਪੋਰਟਿੰਗ ਸੁਚੱਜੇ ਢੰਗ ਨਾਲ ਕੀਤੀ ਜਾਵੇ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐੱਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐੱਸ.ਡੀ.ਐੱਮ. ਮੋਰਿੰਡਾ ਗੁਰਦੇਵ ਸਿੰਘ ਧੰਮ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੋਲਟਰੀ ਫਾਰਮ ਦੀ ਇਮਾਰਤ ਡਿੱਗਣ ਕਾਰਨ 40 ਹਜ਼ਾਰ ਦੇ ਕਰੀਬ ਮੁਰਗ਼ੀਆਂ ਮਰੀਆਂ <br/> ਅਗਲੀ ਖ਼ਬਰ ਪ੍ਰੋ. ਯੋਗੇਂਦਰ ਯਾਦਵ ਨੇ ਉੱਚ ਸਿੱਖਿਆ 'ਚ ਢਾਂਚਾਗਤ ਤੇ ਲੋਕਤੰਤਰੀ ਸੰਕਟ ਨੂੰ ਕੀਤਾ ਉਜਾਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।