ਨੰਗਲ, 29 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 58 ਗ੍ਰਾਮ ਨਸ਼ੀਲੇ ਪਾਊਡਰ, 11 ਸਰਿੰਜਾਂ ਅਤੇ 05 ਸ਼ੀਸ਼ੀਆਂ ਪਲਾਸਟਿਕ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀ.ਐੱਸ.ਪੀ. ਨੰਗਲ ਦੀ ਨਿਗਰਾਨੀ ਹੇਠ ਅਤੇ ਥਾਣਾ ਮੁਖੀ ਨੰਗਲ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਬਲਵੀਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੀਪਕ ਉਰਫ਼ ਦੀਪੂ ਪੁੱਤਰ ਰਮੇਸ਼ ਕੁਮਾਰ ਵਾਸੀ ਈਬੀ ਬਲਾਕ ਨੰਗਲ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਉਕਤ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਖ਼ਿਲਾਫ਼ ਮੁਕੱਦਮਾ 22-61-85 ਤਹਿਤ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਕੋਲੋਂ ਡੁੰਘਾਈ ਨਾਲ ਪੁੱਛ ਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ |