26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਨਰੇਗਾ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ- ਰਾਣਾ ਕੇ. ਪੀ. ਸਿੰਘ <br/>

ਅਜੀਤ ਡੈਸਕ 30-01-2026
ਢੇਰ, 29 ਜਨਵਰੀ (ਸ਼ਿਵ ਕੁਮਾਰ ਕਾਲੀਆ)-ਕੇਂਦਰ ਤੇ ਪੰਜਾਬ ਸਰਕਾਰ ਨੇ ਮਨਰੇਗਾ ਨੂੰ ਬੰਦ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਦੋਵੇਂ ਸਰਕਾਰਾਂ ਲੋਕ ਤੇ ਗ਼ਰੀਬ ਵਿਰੋਧੀ ਸਰਕਾਰਾਂ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਿੰਡ ਦਸਗਰਾਈ ਵਿਖੇ ਮਨਰੇਗਾ ਬਚਾਓ ਸਬੰਧੀ ਕੀਤੀ ਇੱਕ ਰੈਲੀ ਵਿਚ ਮਨਰੇਗਾ ਕਰਮਚਾਰੀਆਂ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਪੰਜਾਬ ਅਤੇ ਦੇਸ਼ ਵਿਚ ਬਚਾਉਣ ਦੇ ਲਈ ਕਾਂਗਰਸ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਇਹ ਸਕੀਮ ਕਾਂਗਰਸ ਪਾਰਟੀ ਵਲੋਂ ਦੇਸ਼ ਦੇ ਗ਼ਰੀਬਾਂ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸੀ | ਤਾਂ ਜੋ ਦੇਸ਼ ਦੇ ਹਰ ਗ਼ਰੀਬ ਨੂੰ ਰੋਜ਼ਗਾਰ ਮਿਲ ਸਕੇ ਪਰ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਮਨਰੇਗਾ ਦਾ ਹੌਲੀ ਹੌਲੀ ਪਤਨ ਸ਼ੁਰੂ ਕਰ ਦਿੱਤਾ ਗਿਆ 'ਤੇ ਅੱਜ ਸਥਿਤੀ ਇਹ ਬਣ ਚੁੱਕੀ ਹੈ ਕਿ ਇਹ ਮਨਰੇਗਾ ਬੰਦ ਹੋਣ ਤੱਕ ਪਹੁੰਚ ਚੁੱਕੀ ਜੋ ਕਾਂਗਰਸ ਪਾਰਟੀ ਨੂੰ ਮਨਜ਼ੂਰ ਨਹੀਂ | ਇਸ ਮੌਕੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗ੍ਰਾ, ਸਰਪੰਚ ਮਮਤਾ ਦੇਵੀ, ਨੰਬਰਦਾਰ ਗੁਰਜਿੰਦਰ ਸਿੰਘ, ਸਾਬਕਾ ਸਰਪੰਚ ਸ਼ਰੇਸ਼ ਕੁਮਾਰ ਜੋਸ਼ੀ, ਮਹਿੰਦਰ ਪਾਲ ਸਿੰਘ, ਕਿਸ਼ੋਰ ਚੰਦ, ਕਸ਼ਮੀਰ ਸਿੰਘ ਪੰਚ, ਬਖ਼ਤਾਵਰ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਚੈਨਲ ਸਿੰਘ ਪੰਚ, ਅਜਮੇਰ ਸਿੰਘ ਪੰਚ, ਕੁਲਦੀਪ ਸਿੰਘ ਖਾਨਪੁਰ, ਮਨਪ੍ਰੀਤ ਸਿੰਘ ਸੈਣੀ ਮਾਜਰਾ, ਕੁਲਦੀਪ ਕੌਰ ਬਲਾਕ ਸੰਮਤੀ ਮੈਂਬਰ, ਫ਼ਰੀਦਾ ਬੇਗਮ ਮਹੈਣ, ਅਵਤਾਰ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਬੈਂਸ ਖਾਨਪੁਰ, ਚਰਨਜੀਤ ਸਿੰਘ ਤੇ ਗੁਰਚੈਨ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਤੋਂ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਮੰਗ <br/> ਅਗਲੀ ਖ਼ਬਰ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਸਾਲਾਨਾ ਸਮਾਗਮ 1 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।