25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਸਿਖਲਾਈ ਕੈਂਪ ਲਗਾਇਆ <br/>

ਅਜੀਤ ਡੈਸਕ 30-01-2026
ਸ੍ਰੀ ਚਮਕੌਰ ਸਾਹਿਬ, 29 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੌਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਤੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਮਿਸ਼ਨ ਸਮਰੱਥ ਅਧੀਨ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਬਲਾਕ ਰਿਸੋਰਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ 30 ਕੂ ਦੇ ਕਰੀਬ ਪੰਜਾਬੀ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਨੇ ਭਾਗ ਲਿਆ | ਇਸ ਦੌਰਾਨ ਸ੍ਰੀਮਤੀ ਮੋਨਿਕਾ ਭੂਟਾਨੀ ਪਿ੍ੰਸੀਪਲ ਡਾਇਟ ਰੂਪਨਗਰ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਿਨ ਕਟਾਰੀਆ, ਸਟੇਟ ਰਿਸੋਰਸ ਪਰਸਨ ਓਕਾਂਰ ਸਿੰਘ, ਜ਼ਿਲ੍ਹਾ ਰਿਸੋਰਸ ਪਰਸਨ ਸਤਵਿੰਦਰ ਸਿੰਘ ਮੜੌਲਵੀ, ਮਨਦੀਪ ਸਿੰਘ ਜੱਸੜ ਆਦਿ ਨੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਦੇ ਵੱਖ ਵੱਖ ਪਹਿਲੂਆਂ ਅਤੇ ਮਹੱਤਤਾ ਤੇ ਚਾਨਣਾ ਪਾਇਆ | ਇਸ ਦੌਰਾਨ ਅਧਿਆਪਕਾਂ ਨੇ ਵੀ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਧਰਮਿੰਦਰ ਸਿੰਘ ਭੰਗੂ, ਸਰਬਜੀਤ ਕੌਰ ਅਮਰਾਲੀ, ਸੁਖਜੀਤ ਕੌਰ ਮਕੜੌਨਾ, ਭਾਵਨਾ ਗੁਪਤਾ, ਸੋਨੀਆ ਬਾਲਾ, ਸਪਿੰਦਰ ਕੌਰ, ਹਰਪਾਲ ਕੌਰ, ਹਰਪ੍ਰੀਤ ਕੌਰ, ਰੁਪਿੰਦਰ ਕੌਰ, ਹਰਜੀਤ ਕੌਰ, ਗੁਰਜੀਤ ਕੌਰ, ਪਰਮਜੀਤ ਕੌਰ, ਜਗਤਾਰ ਸਿੰਘ , ਦਿਲਪ੍ਰੀਤ ਸਿੰਘ , ਰਣਧੀਰ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਤਿੰਨ ਨੌਜਵਾਨ ਡਾਕਟਰਾਂ ਦੀ ਵੈਟਰਨਰੀ ਅਫ਼ਸਰ ਵਜੋਂ ਹੋਈ ਚੋਣ <br/> ਅਗਲੀ ਖ਼ਬਰ ਪੰਥਕ ਢਾਡੀ ਗਿਆਨੀ ਨਿਰੰਜਣ ਸਿੰਘ ਮਾਧੋਪੁਰ ਨਹੀਂ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।