25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਰਮਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

ਪਰਮਜੀਤ ਸਿੰਘ ਚੱਢਾ ਦੇ ਅੰਤਿਮ ਸੰਸਕਾਰ ਮੌਕੇ ਡਾ. ਦਲਜੀਤ ਸਿੰਘ ਚੀਮਾ ਤੇ ਹੋਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 30-01-2026
ਸ੍ਰੀ ਚਮਕੌਰ ਸਾਹਿਬ, 29 ਜਨਵਰੀ (ਜਗਮੋਹਣ ਸਿੰਘ ਨਾਰੰਗ)-ਫਰੀਡਮ ਫਾਈਟਰ ਸਵ: ਜਥੇਦਾਰ ਤੇਜਾ ਸਿੰਘ ਦੇ ਸਪੁੱਤਰ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਚੱਢਾ ਦਾ ਅੰਤਿਮ ਸਸਕਾਰ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਚਿਰੰਜੀਵ ਸਿੰਘ ਚੱਢਾ ਨੇ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੇਜਲ ਅੱਖਾ ਨਾਲ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਪ੍ਰਮੁੱਖ ਤੋਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਹਰਮੋਹਣ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਰੂਪਨਗਰ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ, ਪਰਗਟ ਸਿੰਘ ਰੌਲੂਮਾਜਰਾ, ਅਮਰਜੀਤ ਸਿੰਘ ਮੱਕੜ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਪ੍ਰੋ: ਆਰ. ਸੀ. ਢੰਡ, ਜਿਲ਼੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਮਾਰਕਫੈਡ ਪੰਜਾਬ ਦੇ ਡਾਇਰੈਕਟਰ ਰਾਣਾ ਹਰਿੰਦਰ ਸਿੰਘ, ਸਵਰਨ ਸਿੰਘ ਭੰਗੂ, ਕੁਲਦੀਪ ਸਿੰਘ ਕੰਗ, ਹਰਜਿੰਦਰ ਸਿੰਘ ਮੱਲ੍ਹੀ, ਅਮਰਜੀਤ ਸਿੰਘ ਮਾਵੀ, ਸੰਦੀਪ ਸੈਣੀ ਬੇਲਾ, ਪਿ੍ੰਸੀਪਲ ਕਾਹਲੋਂ, ਕੌਂਸਲਰ ਕਿਰਪਾਲ ਸਿੰਘ ਗਿੱਲ ਤੇ ਇੰਦਰਪ੍ਰੀਤ ਸਿੰਘ ਲਾਲੀ, ਸਾਬਕਾ ਪ੍ਰਧਾਨ ਸਰਬਜੀਤ ਸਿੰਘ ਕਾਲਾ, ਜਰਨੈਲ ਸਿੰਘ ਔਲਖ, ਅਮਰਜੀਤ ਸਿੰਘ ਕੰਗ, ਸਾਬਕਾ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਮਿਸਤਰੀ, ਮੁਲਾਜਮ ਆਗੂ ਬਲਦੇਵ ਸਿੰਘ ਮਾਣੇਮਾਜਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਧਨੌਰੀ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼ : ਗੁਰਨਾਮ ਸਿੰਘ ਭੱਲੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।