25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਸਕੂਲ ਧਨੌਰੀ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 30-01-2026
ਮੋਰਿੰਡਾ, 29 ਜਨਵਰੀ (ਤਰਲੋਚਨ ਸਿੰਘ ਕੰਗ)-ਸਰਕਾਰੀ ਹਾਈ ਸਕੂਲ ਧਨੌਰੀ ਵਿਖੇ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੌਜੀ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮਾਂ ਦੀ ਚੱਲ ਰਹੀ ਮਿਸ਼ਨ ਲਾਈਫ਼ ਲੜੀ ਤਹਿਤ ਸਕੂਲ ਮੁਖੀ ਕਰਮਜੀਤ ਕੌਰ ਅਤੇ ਇੱਕੋ ਕਲੱਬ ਇੰਚਾਰਜ ਸ਼ੀਨੂੰ ਦੀ ਅਗਵਾਈ ਵਿਚ ਵਾਤਾਵਰਣ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਵੈਸਟ ਮੈਟੀਰੀਅਲ ਤੋਂ ਤਿਆਰ ਕੀਤੇ ਮਾਡਲ, ਪੇਪਰ ਰੀਸਾਇਕਲਿੰਗ ਤੇ ਕੱਪੜੇ ਦੇ ਬੈਗਾਂ ਦੀ ਇਕ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਰਤਨਗੜ੍ਹ ਦੇ ਬਾਇਓ ਲੈਕਚਰਾਰ ਮੈਡਮ ਜੱਸ ਬਾਲਾ ਨੇ ਵਿਸ਼ੇਸ਼ ਤੌਰ 'ਤੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਲੈਕਚਰ ਦੌਰਾਨ ਈਕੋ ਕਲੱਬ ਦੀ ਮਹੱਤਤਾ, ਵਾਤਾਵਰਣ, ਹਵਾ, ਪਾਣੀ, ਧਰਤੀ, ਊਰਜਾ, ਭੋਜਨ ਆਦਿ ਨੂੰ ਸ਼ੁੱਧ ਰੱਖਣ ਅਤੇ ਜ਼ੀਰੋ ਵੇਸਟ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਕਰਮਜੀਤ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ ਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਓਲਡ ਸਟੂਡੈਂਟਸ ਐਸੋਸੀਏਸ਼ਨ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਰਮਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।