25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸੰਬੰਧੀ ਸਾਲਾਨਾ ਗੁਰਮਤਿ ਸਮਾਗਮ <br/>

ਅਜੀਤ ਡੈਸਕ 30-01-2026
ਘਨੌਲੀ, 29 ਜਨਵਰੀ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਐਨ. ਆਰ. ਆਈ. ਵੀਰਾਂ ਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਸਿੰਘਪੁਰਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸਬੰਧੀ ਸੁਰਜੀਤ ਸਿੰਘ ਸਾਬਕਾ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸੰਬੰਧ ਵਿਚ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪੈਣ ਉਪਰੰਤ ਕੀਰਤਨੀ ਜਥਾ ਭਾਈ ਵੀਰਪਾਲ ਸਿੰਘ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲੇ, ਸ਼੍ਰੋਮਣੀ ਢਾਡੀ ਜਥਾ ਭਾਈ ਪਰਮਜੀਤ ਸਿੰਘ ਕੁਰਾਲੀ, ਕਥਾਵਾਚਕ ਭਾਈ ਪਰਮਵੀਰ ਸਿੰਘ ਮਾਛੀਵਾੜੇ ਵਾਲੇ ਸੰਗਤਾਂ ਨੂੰ ਗੁਰੂ ਮਹਿਮਾ ਨਾਲ ਜੋੜਿਆ | ਸਮਾਗਮ ਦੀ ਸਮਾਪਤੀ 'ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸੇਵਾ ਕਰਕੇ ਲਾਹਾ ਖੱਟਿਆ | ਇਸ ਮੌਕੇ ਸੁਰਜੀਤ ਸਿੰਘ ਸੇਵਾਦਾਰ ਗੁਰਦੁਆਰਾ ਸਾਹਿਬ ਸਿੰਘਪੁਰਾ, ਮਨਿੰਦਰ ਕੌਰ ਗੁਰਦੁਆਰਾ ਸਾਹਿਬ ਕਮੇਟੀ ਪ੍ਰਧਾਨ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ ਜੋਗੀ, ਗੁਰਬਚਨ ਸਿੰਘ ਗੋਲਾ, ਹੈਪੀ, ਲਾਡੀ, ਹਰਮਨ ਸਿੰਘ, ਹਰਭਜਨ ਸਿੰਘ, ਕਿਸ਼ਨ ਦਾਸ, ਇੰਦਰਜੀਤ ਸਿੰਘ, ਅਮਰੀਕ ਸਿੰਘ, ਕੁਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਦਾ ਧਰਨਾ ਮੁਲਤਵੀ <br/> ਅਗਲੀ ਖ਼ਬਰ ਬਿਜਲੀ ਸੰਕਟ ਕਾਰਨ ਡੇਰਾਬੱਸੀ ਦੇ ਉਦਯੋਗਪਤੀਆਂ ਨੇ ਸਰਕਾਰ ਨੂੰ ਫੈਕਟਰੀਆਂ ਦੀਆਂ ਚਾਬੀਆਂ ਸੌਂਪਣ ਦਾ ਦਿੱਤਾ ਅਲਟੀਮੇਟਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।