ਪੁਰਖਾਲੀ, 17 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਇੰਟਰਨੈਸ਼ਨਲ ਕੈਂਸਰ ਡੇ ਮਨਾਇਆ ਗਿਆ | ਇਸ ਵਿਚ ਬੱਚਿਆਂ ਤੇ ਮਾਪਿਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਨੂੰ ਦੱਸਿਆ ਕਿ ਜੇਕਰ ਕਿਸੇ ਨੂੰ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਰਸੌਲ਼ੀ ਵਗ਼ੈਰਾ ਹੋਵੇ, ਤਾਂ ਤੁਰੰਤ ਡਾਕਟਰ ਨੂੰ ਦੱਸਿਆ ਜਾਵੇ, ਤਾਂ ਜੋ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ ਅਤੇ ਇਲਾਜ ਹੋ ਸਕੇ | ਸ੍ਰੀ ਹਰਗੋਪਾਲ ਸੈਣੀ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਕੈਂਸਰ ਵਰਗੀਆਂ ਬਿਮਾਰੀਆਂ ਦਾ ਇਲਾਜ ਵੀ ਕੀਤਾ ਜਾਂਦਾ ਹੈ | ਇਸ ਮੌਕੇ ਨੇਹਾ ਸੈਣੀ ਸੀ ਐੱਚ ਓ, ਆਰਤੀ ਏ. ਐੱਨ. ਐੱਮ., ਸਰਬਜੀਤ ਕੌਰ ਆਸ਼ਾ ਵਰਕਰ ਤੇ ਭੱਠੇ ਦੇ ਵਰਕਰ ਹਾਜ਼ਰ ਸਨ |