21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਵਿਚਲੀਆਂ ਮੀਟ-ਮੱਛੀ ਦੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਨੇ ਕਰਵਾਇਆ ਬੰਦ <br/>

ਅਜੀਤ ਡੈਸਕ 18-02-2026
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਕਰਨੈਲ ਸਿੰਘ/ਜੇ ਐਸ ਨਿੱਕੂਵਾਲ)-ਪਿਛਲੇ ਨਵੰਬਰ ਮਹੀਨੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਦੇ ਅੰਦਰ ਮੀਟ, ਮੁਰਗਾ, ਬੀੜੀ, ਸਿਗਰਟ ਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਵੀ ਕੁੱਝ ਦੁਕਾਨਦਾਰਾਂ ਵਲੋਂ ਉਕਤ ਵਰਜਿਤ ਵਸਤਾਂ ਸ਼ਰੇਆਮ ਵੇਚ ਕੇ ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਇਹ ਕੰਮ ਚਲਾਇਆ ਜਾ ਰਿਹਾ ਸੀ | ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਬੀਤੀ ਦੇਰ ਸ਼ਾਮ ਉਪ ਮੰਡਲ ਮੈਜਿਸਟੇ੍ਰਟ ਜਸਪ੍ਰੀਤ ਸਿੰਘ ਤੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਵਲੋਂ ਪੂਰੇ ਲਾਮ ਲਸ਼ਕਰ ਨਾਲ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਸ਼ਰੇਆਮ ਚੱਲ ਰਹੀਆਂ ਮੀਟ-ਮੁਰਗੇ ਦੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਅੱਜ ਤੋਂ ਬਾਅਦ ਕਿਸੇ ਨੇ ਵੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟੇ੍ਰਟ ਜਸਪ੍ਰੀਤ ਸਿੰਘ ਅਤੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਦੀ ਹਦੂਦ ਅੰਦਰ ਮਨਾਹੀ ਯੋਗ ਵਸਤਾਂ ਦੀ ਖਰੀਦ-ਵੇਚ ਕਰਨ ਵਾਲੇ ਦੁਕਾਨਦਾਰਾਂ ਨੰੂ ਕਾਫ਼ੀ ਸਮਾਂ ਦਿੱਤਾ ਗਿਆ ਸੀ, ਪਰ ਕੁੱਝ ਦੁਕਾਨਦਾਰ ਬੰਦ ਕਰਨ ਦੀ ਬਜਾਏ ਅਜੇ ਵੀ ਇਹ ਗੈਰ ਕਾਨੂੰਨੀ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਅੱਜ ਉਨ੍ਹਾਂ ਵਲੋਂ ਖ਼ੁਦ ਪਹੁੰਚ ਕੇ ਇਹ ਕੰਮ ਬੰਦ ਕਰਵਾਇਆ ਗਿਆ ਹੈ ਅਤੇ ਅੱਗੇ ਤੋਂ ਸ਼ਹਿਰ ਦੀ ਹਦੂਦ ਅੰਦਰ ਇਹ ਕੰਮ ਨਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ ਅਤੇ ਜਿਹੜਾ ਵੀ ਕਾਨੂੰਨ ਦੀ ਪਾਲਣਾ ਨਹੀਂ ਕਰੇਗਾ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਪ੍ਰਸ਼ਾਸਨ ਵਲੋਂ ਕੀਤੀ ਗਈ ਇਸ ਕਾਰਵਾਈ ਦੀ ਸਮੁੱਚੇ ਸ਼ਹਿਰ ਵਾਸੀਆਂ ਵਲੋਂ ਜਿਥੇ ਸ਼ਲਾਘਾ ਕੀਤੀ ਗਈ ਹੈ, ਉੱਥੇ ਹੀ ਇਹ ਮੰਗ ਵੀ ਕੀਤੀ ਗਈ ਹੈ ਕਿ ਇਹ ਕਾਰਵਾਈ ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਨਾ ਹੋਵੇ ਸਗੋਂ ਇਸ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਤਾਂ ਜੋ ਸ਼ਹਿਰ ਦੀ ਪਵਿੱਤਰਤਾ ਕਾਇਮ ਰੱਖੀ ਜਾ ਸਕੇ |

ਪਿਛਲੀ ਖ਼ਬਰ ਰਾਸ਼ਟਰੀ ਰੁੱਖ ਬੋਹੜ ਨੂੰ ਵੱਢਣ ਕਾਰਨ ਚੌਗਿਰਦਾ ਪ੍ਰੇਮੀਆਂ 'ਚ ਰੋਸ <br/> ਅਗਲੀ ਖ਼ਬਰ ਇੰਟਰਨੈਸ਼ਨਲ ਕੈਂਸਰ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।