21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨੂਰਪੁਰ ਬੇਦੀ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-02-2026
ਨੂਰਪੁਰ ਬੇਦੀ, 17 ਫਰਵਰੀ (ਵਿੰਦਰਪਾਲ ਝਾਂਡੀਆਂ)-ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਧਾਰਿਤ ਬਣੇ ਪੀ.ਐੱਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਅਤੇ ਗਿ੍ਡ ਸਟਾਫ਼ ਯੂਨੀਅਨ, ਪਾਵਰਕੌਮ ਅਤੇ ਟਰਾਸਕੋ ਪੈਨਸ਼ਨ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਾਵਰਕਾਮ ਦੀਆਂ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਵਿਰੋਧ ਵਿੱਚ ਅੱਜ ਨੂਰਪੁਰ ਬੇਦੀ ਸਬ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਮੁਲਾਜਮਾਂ ਵਲੋਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਦੌਰਾਨ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਬ ਡਵੀਜ਼ਨ ਟੀ.ਐੱਸ.ਯੂ. ਦੇ ਪ੍ਰਧਾਨ ਬਲਦੇਵ ਸਿੰਘ ਲਾਲਪੁਰ, ਗੁਰਮੁੱਖ ਸਿੰਘ ਸਰਕਲ ਸਕੱਤਰ ਟੀ.ਐੱਸ.ਯੂ., ਰਮਨ ਕੁਮਾਰ ਡਵੀਜਨ ਸਕੱਤਰ ਟੀ.ਐੱਸ.ਯੂ, ਤਲਵਿੰਦਰ ਸਿੰਘ ਸਬ ਡਵੀਜ਼ਨ ਸਕੱਤਰ ਟੀ.ਐਸ.ਯੂ, ਰਮੇਸ਼ ਚੰਦ ਪ੍ਰਧਾਨ ਫੈਡਰੇਸ਼ਨ ਏਟਕ ਸਬ ਡਵੀਜ਼ਨ ਨੂਰਪੁਰ ਬੇਦੀ, ਮਾਨ ਸਿੰਘ ਸਕੱਤਰ ਸਕੱਤਰ ਸਬ ਡਵੀਜਨ ਨੂਰਪੁਰ ਬੇਦੀ ਫੈਡਰੇਸ਼ਨ ਏਟਕ, ਮਨਿੰਦਰ ਕੁਮਾਰ ਜੇ.ਈ., ਰਾਮਪਾਲ ਜੇਈ, ਜਗਤਾਰ ਕੁਮਾਰ ਜੇ. ਈ., ਹਰਜਿੰਦਰ ਸਿੰਘ ਹੀਰਾ, ਸ਼ਮਸ਼ੇਰ ਸਿੰਘ ਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਲੋਬਲ ਸਕਿੱਲ ਡਿਵੈਲਪਮੈਂਟ ਲਈ ਸਾਂਝੇ ਸਹਿਯੋਗ ਲਈ ਵਿਚਾਰ ਵਟਾਂਦਰਾ <br/> ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਤਹਿਤ ਹਨੂਮਾਨ ਮੰਦਰ ਨੂਰਪੁਰ ਬੇਦੀ 'ਚ ਸੁਵਿਧਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।