21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਤਾ ਜੀਤੋ ਜੀ ਸੰਸਥਾ ਵਲੋਂ ਸਾਲਾਨਾ ਵਜ਼ੀਫਾ ਵੰਡ ਸਮਾਗਮ <br/>

ਅਜੀਤ ਡੈਸਕ 18-02-2026
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਜੇ ਐਸ ਨਿੱਕੂਵਾਲ)-ਡਾ. ਪਰਮਜੀਤ ਸਿੰਘ ਦੀ ਅਗਵਾਈ ਵਿਚ ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਤੇ ਮਾਤਾ ਜੀਤੋ ਜੀ ਚੈਰੀਟੇਬਲ ਸੁਸਾਇਟੀ ਵਲੋਂ ਇਲਾਕੇ ਵਿਚ ਬਾਰ੍ਹਵਾਂ ਸਲਾਨਾ ਸਮਾਗਮ ਸਫਲਤਾਪੂਰਵਕ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ | ਇਸ ਮੌਕੇ ਇਕ ਵਿਦਿਆਰਥਣ ਵਲੋਂ ਜ਼ਫ਼ਰਨਾਮਾ ਦਾ ਪਾਠ ਕੀਤਾ ਗਿਆ | ਇਸ ਮੌਕੇ ਮਨਦੀਪ ਕੌਰ ਨੇ ਦੱਸਿਆ ਕਿ ਲਗਪਗ 80 ਸਰਕਾਰੀ ਸਕੂਲਾਂ ਦੇ 650 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰੀਖਿਆ ਵਿਚ ਭਾਗ ਲਿਆ | ਇਨ੍ਹਾਂ ਵਿਚੋਂ 100 ਹੋਣਹਾਰ ਵਿਦਿਆਰਥੀਆਂ ਨੂੰ ''ਚੜ੍ਹਦੀ ਕਲਾ ਵਿਦਿਆਰਥੀ ਭਲਾਈ ਯੋਜਨਾ'' ਅਧੀਨ ਵਜ਼ੀਫ਼ੇ ਦਿੱਤੇ ਗਏ | ਇਸ ਤੋਂ ਇਲਾਵਾ 35 ਬੱਚਿਆਂ ਨੂੰ 6 ਮਹੀਨੇ ਦਾ ਸਿਲਾਈ ਕੋਰਸ ਪੂਰਾ ਕਰਨ ਉਪਰੰਤ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦਿੱਤੇ ਗਏ | ਜਦੋਂਕਿ ਮੁੱਢਲਾ ਕੰਪਿਊਟਰ ਕੋਰਸ ਪੂਰਾ ਕਰਨ ਵਾਲਿਆਂ ਨੂੰ ਵੀ ਸਰਟੀਫਿਕੇਟ ਦਿੱਤੇ ਗਏ | ਸਮਾਗਮ ਦੇ ਮੁੱਖ ਮਹਿਮਾਨ ਭਾਈ ਸ਼ਮਸ਼ੇਰ ਸਿੰਘ ਮੁੱਖ ਸੇਵਾਦਾਰ ਪ੍ਰਭ ਆਸਰਾ ਨੇ ਗੁਰਬਾਣੀ ਦੇ ਆਧਾਰ 'ਤੇ ਜੀਵਨ ਜਿਊਣ ਅਤੇ ਚੜ੍ਹਦੀ ਕਲਾ ਵਿਚ ਰਹਿ ਕੇ ਇਕ-ਦੂਜੇ ਦੀ ਸਹਾਇਤਾ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮਾਤਾ ਬਲਵਿੰਦਰ ਕੌਰ ਬੈਂਸ ਅਤੇ ਪਿਤਾ ਸੋਹਣ ਸਿੰਘ ਬੈਂਸ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਮੁੱਖ ਮਹਿਮਾਨ ਸਪੀਕਰ ਡਾ. ਹਰਜਿੰਦਰ ਸਿੰਘ ਚੀਮਾ ਵਲੋਂ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਰੁਜ਼ਗਾਰ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਾਬਾ ਬਲਵੀਰ ਸਿੰਘ ਗੁਰਦੁਆਰਾ ਟਿੱਬਾ ਸਾਹਿਬ, ਪ੍ਰਧਾਨ ਰਸਬਿੰਦਰ ਸਿੰਘ, ਮੀਤ ਪ੍ਰਧਾਨ ਹਰਕੀਰਤ ਸਿੰਘ ਸੰਧੂ, ਸ਼ਰਨਜੀਤ ਸਿੰਘ, ਸਰਬਜੀਤ ਸਿੰਘ ਰੇਣੂ, ਸੁਰਜੀਤ ਸਿੰਘ, ਕਮਲ ਸਹਿਗਲ ਹਜਰੀਤ ਕੌਰ ਤੇ ਜ਼ਸਪ੍ਰੀਤ ਸਿੰਘ ਅਰੋੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਮਾਗਮ <br/> ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਤਹਿਤ ਹਨੂਮਾਨ ਮੰਦਰ ਨੂਰਪੁਰ ਬੇਦੀ 'ਚ ਸੁਵਿਧਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।