21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਦਸਮੇਸ਼ ਅਕੈਡਮੀ ਦੀ ਪਿ੍ੰਸੀਪਲ ਤੋਂ ਜਾਂਚ ਟੀਮ ਨੇ ਕਥਿਤ ਡਾਕਟਰੇਟ ਡਿਗਰੀ ਸਮੇਤ ਲੋੜੀਂਦੇ ਦਸਤਾਵੇਜ਼ ਮੰਗੇ <br/>

ਅਜੀਤ ਡੈਸਕ 18-02-2026
ਸ੍ਰੀ ਅਨੰਦਪੁਰ ਸਾਹਿਬ, 17 ਫ਼ਰਵਰੀ (ਕਰਨੈਲ ਸਿੰਘ)-ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਨੂੰ ਸਥਾਨਕ ਸ੍ਰੀ ਦਸਮੇਸ਼ ਅਕੈਡਮੀ ਦੀ ਪਿ੍ੰਸੀਪਲ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਉਨ੍ਹਾਂ ਦੀ ਡਾਕਟਰੇਟ (ਪੀ.ਐੱਚ.ਡੀ.) ਦੀ ਡਿਗਰੀ ਦੀ ਪੜਤਾਲ ਕਰਨ ਲਈ ਮੁੱਖ ਸਕੱਤਰ ਪੰਜਾਬ ਵਲੋਂ ਦਿੱਤੇ ਆਦੇਸ਼ਾਂ 'ਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਅੱਜ ਅਕੈਡਮੀ ਦੇ ਕੁਆਰਡੀਨੇਟਰ ਨੂੰ ਪੱਤਰ ਸੌਂਪਿਆ ਗਿਆ | ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾ ਅਕੈਡਮੀ ਦੇ ਕਰਮਚਾਰੀਆਂ ਵਲੋਂ ਉਕਤ ਪਿੰ੍ਰਸੀਪਲ ਦੇ ਮਾੜੇ ਵਿਵਹਾਰ ਦਾ ਵਿਰੋਧ ਕਰਦਿਆਂ ਰੋਸ ਧਰਨਾ ਦਿੱਤਾ ਗਿਆ ਸੀ ਅਤੇ ਉਸ ਵੇਲੇ ਪਿ੍ੰਸੀਪਲ ਦੀ ਡਾਕਟਰੇਟ ਦੀ ਡਿਗਰੀ ਦਾ ਵਿਵਾਦ ਵੀ ਖੜ੍ਹਾ ਹੋਇਆ ਸੀ | ਕਰਮਚਾਰੀਆਂ ਦੇ ਰੋਸ ਧਰਨੇ 'ਚ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜਿੱਥੇ ਕਰਮਚਾਰੀਆਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉੱਥੇ ਹੀ ਪਿ੍ੰਸੀਪਲ ਦੀ ਡਿਗਰੀ ਦੀ ਜਾਂਚ ਲਈ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਵੀ ਲਿਖਿਆ ਗਿਆ ਸੀ | ਜਿਨ੍ਹਾਂ ਨੇ ਇਸ ਸ਼ਿਕਾਇਤ ਦੇ ਆਧਾਰ 'ਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਉਕਤ ਮਾਮਲੇ ਦੀ ਪੜਤਾਲ ਲਈ ਵਿਸ਼ੇਸ਼ ਟੀਮ ਗਠਿਤ ਕਰਕੇ ਤੁਰੰਤ ਰਿਪੋਰਟ ਕਰਨ ਦਾ ਆਦੇਸ਼ ਦਿੱਤਾ ਗਿਆ ਸੀ | ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਗਠਿਤ ਜਾਂਚ ਟੀਮ ਜਿਸ 'ਚ ਨਾਇਬ ਤਹਿਸੀਲਦਾਰ ਨੰਗਲ ਸੁਨੀਤਾ ਖਿੱਲਣ, ਸਥਾਨਕ ਥਾਣਾ ਮੁਖੀ ਦਾਨਿਸ਼ਵੀਰ ਸਿੰਘ ਅਤੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਨੀਰਜ ਕੁਮਾਰ ਸ਼ਾਮਲ ਸਨ | ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਉਕਤ ਪਿ੍ੰਸੀਪਲ ਦੇ ਕੁੱਝ ਅਹਿਮ ਦਸਤਾਵੇਜ਼ਾਂ ਦੀ ਅਕੈਡਮੀ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਤੇ ਇਸ ਸਬੰਧੀ ਸੰਬੰਧਿਤ ਸਕੂਲ ਦੇ ਪ੍ਰਬੰਧਕਾਂ ਨੂੰ ਅਧਿਕਾਰਕ ਪੱਤਰ ਸੌਂਪ ਕੇ ਲੋੜੀਂਦੇ ਕਾਗ਼ਜ਼ਾਤ ਜਲਦੀ ਪੇਸ਼ ਕਰਨ ਲਈ ਕਿਹਾ ਗਿਆ ਹੈ | ਤਾਂ ਜੋ ਜਾਂਚ ਕਮੇਟੀ ਵਲੋਂ ਜਾਂਚ ਆਰੰਭ ਕੀਤੀ ਜਾ ਸਕੇ

ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।