21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨੂਰਪੁਰ ਬੇਦੀ ਤੋਂ ਚੰਡੀਗੜ੍ਹ ਲਈ ਸੀ. ਟੀ. ਯੂ. ਬੱਸ ਸੇਵਾ ਮੁੜ ਸ਼ੁਰੂ <br/>

ਅਜੀਤ ਡੈਸਕ 18-02-2026
ਨੂਰਪੁਰ ਬੇਦੀ, 17 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਇਲਾਕੇ ਦੇ ਲੋਕਾਂ ਲਈ ਇਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ | ਨੌਜਵਾਨ ਭਾਜਪਾ ਆਗੂ ਇਸ਼ੂਪਾਲ ਚੌਧਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਯਤਨਾਂ ਨਾਲ ਨੂਰਪੁਰ ਬੇਦੀ ਤੋਂ ਚੰਡੀਗੜ੍ਹ ਜਾਣ ਵਾਲੀ ਸੀ.ਟੀ.ਯੂ. ਬੱਸ ਸੇਵਾ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਕਾਫ਼ੀ ਸਮੇਂ ਤੋਂ ਇਹ ਰੂਟ ਬੰਦ ਪਿਆ ਹੋਇਆ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਖ਼ਾਸ ਤੌਰ 'ਤੇ ਚੰਡੀਗੜ੍ਹ ਨੌਕਰੀ ਕਰਨ ਵਾਲੇ ਸਰਕਾਰੀ ਅਤੇ ਨਿੱਜੀ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ 'ਤੇ ਪਹੁੰਚਣ, ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਾਫ਼ੀ ਪਰੇਸ਼ਾਨੀ ਝੱਲਣੀ ਪੈਂਦੀ ਸੀ | ਚੰਡੀਗੜ੍ਹ ਵਿਚ ਉੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਲਈ ਵੀ ਇਹ ਰੂਟ ਬਹੁਤ ਮਹੱਤਵਪੂਰਨ ਸੀ | ਭਾਜਪਾ ਆਗੂ ਇਸ਼ੂਪਾਲ ਚੌਧਰੀ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਤੇ ਬੱਸ ਸੇਵਾ ਤੁਰੰਤ ਮੁੜ ਚਾਲੂ ਕਰਨ ਦੀ ਮੰਗ ਕੀਤੀ | ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਰਾਜਪਾਲ ਵਲੋਂ ਸੀ.ਟੀ.ਯੂ. ਦੇ ਡਾਇਰੈਕਟਰ ਨੂੰ ਨੂਰਪੁਰਬੇਦੀ-ਚੰਡੀਗੜ੍ਹ ਰੂਟ ਤੁਰੰਤ ਮੁੜ ਸ਼ੁਰੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ | ਜਿਸਤੇ ਸੀ.ਟੀ.ਯੂ. ਪ੍ਰਸ਼ਾਸਨ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਸ ਸੇਵਾ ਨੂੰ ਮੁੜ ਚਾਲੂ ਕਰ ਦਿੱਤਾ ਗਿਆ | ਬੱਸ ਸੇਵਾ ਮੁੜ ਸ਼ੁਰੂ ਹੋਣ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਲਾਕਾ ਵਾਸੀਆਂ ਨੇ ਭਾਜਪਾ ਆਗੂ ਇਸ਼ੂਪਾਲ ਚੌਧਰੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ |

ਪਿਛਲੀ ਖ਼ਬਰ ਨਿਹੰਗ ਸਿੰਘ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਚਰਨ ਗੰਗਾ ਸਟੇਡੀਅਮ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਇਤਿਹਾਸਕ ਅਸਥਾਨ ਸਿੱਧ ਚਾਨਣ ਬਾਬਾ ਬਲੀ ਪਾਤਸ਼ਾਹ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।