21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਿਹੰਗ ਸਿੰਘ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਚਰਨ ਗੰਗਾ ਸਟੇਡੀਅਮ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 18-02-2026
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਕਰਨੈਲ ਸਿੰਘ)-ਸਥਾਨਕ ਚਰਨ ਗੰਗਾ ਸਟੇਡੀਅਮ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਏ. ਡੀ. ਸੀ. ਅਭਿਸ਼ੇਕ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਅਤੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਆਦਿ ਨੇ ਨਿਹੰਗ ਫੌਜਾਂ ਸਮੇਤ ਜਾਇਜਾ ਲਿਆ | ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਉਕਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਅਧੂਰੇ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਵਰ੍ਹੇ ਉਕਤ ਸਟੇਡੀਅਮ ਵਿਖੇ ਨਿਹੰਗ ਸਿੰਘ ਬਾਣੇ 'ਚ ਲੋਕਾਂ ਵਲੋਂ ਹੁੱਲੜਬਾਜੀ ਕਰਨ ਦੀ ਕੋਸਿਸ਼ ਕੀਤੀ ਗਈ ਸੀ | ਜਿਸ ਨੂੰ ਵੱਖ-ਵੱਖ ਦਲ੍ਹਾਂ ਦੇ ਨਿਹੰਗ ਸਿੰਘਾਂ ਵਲੋਂ ਕਾਬੂ ਕਰ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਲੋਕਾਂ ਦੀ ਪਹਿਲਾ ਹੀ ਪਹਿਚਾਣ ਕਰਕੇ ਕਾਬੂ ਕੀਤਾ ਜਾਵੇ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ 'ਚ ਇਹ ਵੀ ਲਿਆਂਦਾ ਹੈ ਕਿ ਸਟੇਡੀਅਮ ਵਿਖੇ ਨਿਹੰਗ ਸਿੰਘ ਫੌਜਾਂ ਜੰਗਜੂ ਖੇਡਾਂ ਦੌਰਾਨ ਸੰਭਾਵੀ ਹਾਦਸਿਆਂ ਨੂੰ ਰੋਕਣ ਲਈ ਵੀ ਪ੍ਰਭਾਵਸ਼ਾਲੀ ਕਦਮ ਉਠਾਏ ਜਾਣ, ਤਾਂ ਜੋ ਕਿਸ ਵੀ ਤਰ੍ਹਾਂ ਦੇ ਹੋਣ ਵਾਲੇ ਨੁਕਸਾਨ ਨੁੂੰ ਟਾਲਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮਹੱਲੇ ਦੌਰਾਨ ਪ੍ਰਸ਼ਾਸ਼ਨ ਨਿਹੰਗ ਸਿੰਘ ਫੌਜਾਂ ਦੀ ਸੁਚਾਰੂ ਆਵਾਜਾਈ ਵੀ ਯਕੀਨੀ ਬਣਾਏ | ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ 350 ਸਾਲਾਂ ਸ਼ਹੀਦੀ ਸਤਾਬਦੀ ਸਮਾਗਮਾਂ ਮੌਕੇ ਇੱਥੋਂ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਨੂੰ ਨਿਹੰਗ ਸਿੰਘ ਫ਼ੌਜਾਂ ਦੀਆਂ ਲੋੜਾਂ ਅਨੁਸਾਰ ਬਣਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਆਪਣੇ ਕਹੇ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੁਨੀਵਰਸਿਟੀ ਦੀ ਸਥਾਪਨਾ ਲਈ ਵੀ ਤੁਰੰਤ ਕਦਮ ਉਠਾਉਣ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਨਿਹੰਗ ਸਿੰਘ ਫੌਜਾਂ ਵੀ ਨਾਲ ਸਨ |

ਪਿਛਲੀ ਖ਼ਬਰ ਸ੍ਰੀ ਦਸਮੇਸ਼ ਅਕੈਡਮੀ ਦੀ ਪਿ੍ੰਸੀਪਲ ਤੋਂ ਜਾਂਚ ਟੀਮ ਨੇ ਕਥਿਤ ਡਾਕਟਰੇਟ ਡਿਗਰੀ ਸਮੇਤ ਲੋੜੀਂਦੇ ਦਸਤਾਵੇਜ਼ ਮੰਗੇ <br/... ਅਗਲੀ ਖ਼ਬਰ ਨੂਰਪੁਰ ਬੇਦੀ ਤੋਂ ਚੰਡੀਗੜ੍ਹ ਲਈ ਸੀ. ਟੀ. ਯੂ. ਬੱਸ ਸੇਵਾ ਮੁੜ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।