ਪੁਰਖਾਲੀ, 17 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਾਈ ਜਗਤਾਰ ਸਿੰਘ ਤਾਰਾ ਪਿੰਡ ਡੇਕਵਾਲਾ (ਨਜ਼ਰ ਬੰਦ ਬੁੜੈਲ ਜੇਲ੍ਹ ) ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਨੂੰ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਮਿਤੀ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ | ਇਸ ਸਬੰਧੀ ਪ੍ਰੈਸ ਨੋਟ ਰਾਹੀਂ ਭੁਪਿੰਦਰ ਸਿੰਘ ਡੇਕਵਾਲਾ ਨੇ ਦੱਸਿਆ ਕਿ ਇਸੇ ਦਿਨ ਭਾਈ ਸਾਬ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਵੀ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ 'ਚ ਸ਼ਾਮਿਲ ਹੋਣ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਬਾਪੂ ਤਰਸੇਮ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ, ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ, ਕਥਾਵਾਚਕ ਭਾਈ ਚਮਕੌਰ ਸਿੰਘ ਧੁੰਨ ਵਾਰਿਸ ਪੰਜਾਬ ਦੇ ਜਥੇਬੰਦੀ, ਅਮਰਿੰਦਰ ਸਿੰਘ ਜੋਰਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਪਾਲ ਸਿੰਘ ਫਰਾਂਸ ਆਗੂ ਕੌਮੀ ਇਨਸਾਫ਼ ਮੋਰਚਾ, ਕਾਲਾ ਝਾੜ ਸਾਹਿਬ ਆਗੂ ਕੌਮੀ ਇਨਸਾਫ਼ ਮੋਰਚਾ ਆਦਿ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸਮੂਹ ਪਰਿਵਾਰ ਬੰਦੀ ਸਿੰਘ ਭਾਈ ਜਗਤਾਰ ਸਿੰਘ ਤਾਰਾ ਅਤੇ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਸਰਪੰਚ ਰਜਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਸੁਪਿੰਦਰ ਸਿੰਘ ਲਾਡੀ ਖ਼ਜ਼ਾਨਚੀ, ਮੱਖਣ ਸਿੰਘ, ਅਮਨਦੀਪ ਸਿੰਘ, ਕਮਲਦੀਪ ਸਿੰਘ, ਦਵਿੰਦਰ ਸਿੰਘ ਪੰਚ, ਸ਼ਮਸ਼ੇਰ ਸਿੰਘ ਭਰਾ, ਜਸਵਿੰਦਰ ਸਿੰਘ ਫ਼ੌਜੀ, ਗੁਰਵਿੰਦਰ ਸਿੰਘ ਬਬਲੂ ਪੰਚ, ਭੁਪਿੰਦਰ ਸਿੰਘ ਪੰਚ, ਦਲਵਾਰਾ ਸਿੰਘ, ਅਮਰਾਓ ਸਿੰਘ, ਚਰਨਪ੍ਰੀਤ ਸਿੰਘ, ਸੁਰਜੀਤ ਸਿੰਘ, ਨਵਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |