15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਹੋਵੇਗਾ ਇਕ ਰੋਜ਼ਾ ਗਤਕਾ ਤੇ ਕਬੱਡੀ ਕੱਪ <br/>

ਅਜੀਤ ਡੈਸਕ 19-02-2026
ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ:ਕੇ; ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ 3 ਮਾਰਚ ਨੂੰ 11ਵਾਂ ਹੋਲਾ ਮਹੱਲਾ ਗੱਤਕਾ ਅਤੇ ਕਬੱਡੀ ਕੱਪ ਕਰਵਾਇਆ ਜਾਵੇਗਾ | ਜਿਸ ਦੇ ਪ੍ਰਬੰਧਾਂ ਨੂੰ ਲੈ ਕੇ ਕਲੱਬ ਦੇ ਪ੍ਰਧਾਨ ਜੱਗਾ ਚੱਕਰ ਵਲੋਂ ਕਾਲਜ ਦੇ ਪਿ੍ੰਸੀਪਲ ਡਾ. ਜ਼ਸਵੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਮੇਸ਼ਾ ਕਬੱਡੀ ਕੱਪ ਲਈ ਸਹਿਯੋਗ ਮਿਲਦਾ ਰਿਹਾ ਹੈ ਅਤੇ ਇਸ ਵਾਰ ਵੀ 12 ਟੀਮਾਂ ਭਾਗ ਲੈਣਗੀਆਂ | ਇਸ ਤੋਂ ਬਿਨਾਂ ਲੜਕੀਆਂ ਦੇ ਮੈਚ ਵੀ ਹੋਣਗੇ | ਇਸ ਕੱਪ ਲਈ ਦਿੱਤੇ ਸਹਿਯੋਗ ਲਈ ਰਾਜਾ ਕੰਗ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਸੁਜਾਪੁਰ, ਗੁਰਪਾਲ ਸਿੰਘ ਚੱਠਾ, ਪਿੰਕੀ ਢਿੱਲੋਂ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਕੁਲਵਿੰਦਰ ਸਿੰਘ ਸਿੱਧੂ, ਬਾਬਾ ਕੁਲਵਿੰਦਰ ਸਿੰਘ, ਸੁਪਰਡੈਂਟ ਪ੍ਰੇਮ ਸਿੰਘ ਵਾਲੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਦੁੱਮਣਾ ਵਿਖੇ ਵਿਸ਼ਾਲ ਇਕੱਤਰਤਾ 24 ਨੂੰ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।