15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਦੁੱਮਣਾ ਵਿਖੇ ਵਿਸ਼ਾਲ ਇਕੱਤਰਤਾ 24 ਨੂੰ <br/>

ਅਜੀਤ ਡੈਸਕ 19-02-2026
ਮੋਰਿੰਡਾ, 18 ਫਰਵਰੀ (ਪਿ੍ਤਪਾਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਬਣੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 24 ਫਰਵਰੀ ਨੂੰ ਪਿੰਡ ਦੁੱਮਣਾ ਵਿਖੇ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਐਸ.ਜੀ.ਪੀ.ਸੀ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਦੱਸਿਆ ਕਿ ਇਸ ਮੌਕੇ ਪੰਥ ਅਤੇ ਪੰਜਾਬ ਨਾਲ ਸਬੰਧਤ ਕਈ ਅਹਿਮ ਮਸਲਿਆਂ ਅਤੇ ਹੋਲੇ ਮੱਹਲੇ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ | ਉਹਨਾਂ ਦੱਸਿਆ ਕਿ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਇਕੱਠ ਨੂੰ ਸੰਬੋਧਨ ਕਰਨਗੇ | ਇਸ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਦੁੱਮਣਾ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸਮੇਤ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ ਅਤੇ ਆਪਣੇ ਵਿਚਾਰ ਸਾਂਝੇ ਕਰੇਗੀ | ਇਸ ਮੌਕੇ ਸਮੂਹ ਆਗੂ ਸਾਹਿਬਾਨ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਮਸਲਿਆਂ 'ਤੇ ਵਿਚਾਰ ਕਰਨ ਲਈ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ | ਇਸ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਪ੍ਰੀਤਮ ਸਿੰਘ ਸਲੋਮਾਜਰਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਟੇਟ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਮੁੰਡੀਆਂ ਅਤੇ ਗੁਰਬਖਸ਼ ਸਿੰਘ ਡੂਮਛੇੜੀ ਪ੍ਰਧਾਨ ਸਾਬਕਾ ਸੈਨਿਕ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਜੋਗਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ <br/> ਅਗਲੀ ਖ਼ਬਰ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਹੋਵੇਗਾ ਇਕ ਰੋਜ਼ਾ ਗਤਕਾ ਤੇ ਕਬੱਡੀ ਕੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।